ਜਾਇਦਾਦ ਦੇ ਲਾਲਚ ''ਚ ਹੈਵਾਨ ਬਣਿਆ ਪੋਤਾ, ਦਾਦੇ ਨੂੰ ਮਾਰ''ਤੀ ਗੋਲੀ

Tuesday, Oct 21, 2025 - 03:42 PM (IST)

ਜਾਇਦਾਦ ਦੇ ਲਾਲਚ ''ਚ ਹੈਵਾਨ ਬਣਿਆ ਪੋਤਾ, ਦਾਦੇ ਨੂੰ ਮਾਰ''ਤੀ ਗੋਲੀ

ਨਵੀਂ ਦਿੱਲੀ- ਮੱਧ ਦਿੱਲੀ ਦੇ ਤੁਰਕਮਾਨ ਗੇਟ ਇਲਾਕੇ 'ਚ ਮੰਗਲਵਾਰ ਨੂੰ ਜਾਇਦਾਦ ਵਿਵਾਦ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਉਸ ਦੇ ਪੋਤੇ ਨੇ ਗੋਲੀ ਮਾਰ ਦਿੱਤੀ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਪੀੜਤ ਦੀ ਪਛਾਣ ਸ਼ਾਹਬੁਦੀਨ ਵਜੋਂ ਹੋਈ ਹੈ ਅਤੇ ਉਸ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਤਿੱਖੀ ਬਹਿਸ ਦੌਰਾਨ ਹਮਲਾ ਕੀਤਾ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਸ਼ਾਹਬੁਦੀਨ ਦੇ ਇਕ ਪੋਤੇ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। 

ਪੁਲਸ ਨੇ ਦੱਸਿਆ ਕਿ ਸ਼ਾਹਬੁਦੀਨ ਨੂੰ ਲੋਕ ਨਾਇਕ ਜੈ ਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ ਹੈ। ਪੁਲਸ ਅਧਿਕਾਰੀ ਨੇ ਕਿਹਾ,''ਕਤਲ ਦੀ ਕੋਸ਼ਿਸ਼ ਨੂੰ ਲੈ ਕੇ ਇਕ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਫਰਾਰ ਦੋਸ਼ੀ ਦੀ ਭਾਲ ਜਾਰੀ ਹੈ।'' ਅਧਿਕਾਰੀ ਨੇ ਦੱਸਿਆ ਕਿ ਸ਼ੱਕੀਆਂ ਦਾ ਪਤਾ ਲਗਾਉਣ ਅਤੇ ਗੋਲੀਬਾਰੀ ਦੀ ਘਟਨਾ ਦੇ ਕ੍ਰਮ ਦੀ ਪੁਸ਼ਟੀ ਲਈ ਟੀਮ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News