ਸ਼੍ਰੀਨਗਰ: ਘਰ ''ਚ ਅੱਗ ਲੱਗਣ ਨਾਲ ਲੱਖਾਂ ਦੀ ਸੰਪਤੀ ਸੜ ਕੇ ਹੋਈ ਸੁਆਹ

Wednesday, Nov 04, 2020 - 05:52 PM (IST)

ਸ਼੍ਰੀਨਗਰ: ਘਰ ''ਚ ਅੱਗ ਲੱਗਣ ਨਾਲ ਲੱਖਾਂ ਦੀ ਸੰਪਤੀ ਸੜ ਕੇ ਹੋਈ ਸੁਆਹ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਬੁੱਧਵਾਰ ਯਾਨੀ ਕਿ ਅੱਜ ਇਕ ਘਰ 'ਚ ਅੱਗ ਲੱਗ ਜਾਣ ਨਾਲ ਲੱਖਾਂ ਦੀ ਸੰਪਤੀ ਦਾ ਨੁਕਸਾਨ ਹੋਇਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਤੜਕੇ ਸ਼੍ਰੀਨਗਰ ਦੇ ਗਗਰੀਬਲ ਇਲਾਕੇ 'ਚ ਇਕ ਰਿਹਾਇਸ਼ੀ ਸਥਾਨ ਵਿਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ। 

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਕਾਮੇ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ ਪਰ ਅੱਗ 'ਤੇ ਕਾਬੂ ਪਾਉਣ ਤੋਂ ਪਹਿਲਾਂ ਹੀ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਸੀ। ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ। ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।


author

Tanu

Content Editor

Related News