ਕਾਰ ''ਚ ਅੱਗ ਲੱਗਣ ਨਾਲ ਪ੍ਰਾਪਰਟੀ ਡੀਲਰ ਦੀ ਮੌਤ

Wednesday, Oct 23, 2024 - 10:03 AM (IST)

ਕਾਰ ''ਚ ਅੱਗ ਲੱਗਣ ਨਾਲ ਪ੍ਰਾਪਰਟੀ ਡੀਲਰ ਦੀ ਮੌਤ

ਨੋਇਡਾ (ਭਾਸ਼ਾ)- ਗ੍ਰੇਟਰ ਨੋਇਡਾ ਵਿਚ ਇਕ ਕਾਰ ਨੂੰ ਸ਼ੱਕੀ ਹਾਲਾਤ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ 'ਚ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਮੰਗਲਵਾਰ ਰਾਤ ਕਰੀਬ 11 ਵਜੇ ਦਾਦਰੀ ਥਾਣਾ ਖੇਤਰ ਦੇ ਕੋਟ ਪੁਲ ਨੇੜੇ ਵਾਪਰੀ ਅਤੇ ਮ੍ਰਿਤਕ ਦੀ ਪਛਾਣ ਗਾਜ਼ੀਆਬਾਦ ਦੇ ਰਹਿਣ ਵਾਲੇ ਸੰਜੇ ਯਾਦਵ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਸੀ।

ਪੁਲਸ ਬੁਲਾਰੇ ਅਨੁਸਾਰ ਸਥਾਨਕ ਪੁਲਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਜੀ.ਟੀ. ਰੋਡ ਤੋਂ 100 ਮੀਟਰ ਦੂਰ ਜੰਗਲ 'ਚ ਇਕ 'ਫਾਰਚੂਨਰ' ਕਾਰ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਕਿਹਾ,''ਅੱਗ ਬੁਝਾਉਣ ਤੋਂ ਬਾਅਦ ਕਾਰ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਕਤਲ।'' ਪੁਲਸ ਬੁਲਾਰੇ ਨੇ ਕਿਹਾ,''ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਕੁਝ ਅਹਿਮ ਜਾਣਕਾਰੀ ਦਿੱਤੀ।'' ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਕੁਝ ਲੋਕਾਂ ਖ਼ਿਲਾਫ਼ ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ,''ਦੋ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਦਾ ਖੁਲਾਸਾ ਕੀਤਾ ਜਾਵੇਗਾ।'' ਉਨ੍ਹਾਂ ਨੇ ਹਿਰਾਸਤ 'ਚ ਲਏ ਗਏ ਲੋਕਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News