ਅੱਤਵਾਦੀਆਂ ਨੂੰ ਮਦਦ ਦੇਣ, ਲਸ਼ਕਰ ਲਈ ਕੰਮ ਕਰਨ ਵਾਲੇ ਵਿਅਕਤੀ ਦੀ ਜਾਇਦਾਦ ਕੁਰਕ
Tuesday, Jan 30, 2024 - 11:54 AM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੂੰ ਜਾਣਬੁੱਝ ਕੇ ਪਨਾਹ ਦੇਣ ਅਤੇ ਲਸ਼ਕਰ-ਏ-ਤੋਇਬਾ ਲਈ ਕੰਮ ਕਰਨ ਵਾਲੇ ਵਿਅਕਤੀ ਦੀ ਜਾਇਦਾਦ ਸੋਮਵਾਰ ਨੂੰ ਕੁਰਕ ਕਰ ਲਈ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੱਧ ਕਸ਼ਮੀਰ ਜ਼ਿਲ੍ਹੇ 'ਚ ਰੂਡਬੁਗ ਮਾਗਮ ਇਲਾਕੇ ਦੇ ਵਾਸੀ ਮੁਹੰਮਦ ਰਮਜ਼ਾਨ ਮੀਰ ਦੇ ਮਕਾਨ ਨੂੰ ਕੁਰਕ ਕਰ ਲਿਆ। ਉਨ੍ਹਾਂ ਕਿਹਾ ਕਿ ਮੀਰ ਅੱਤਵਾਦੀਆਂ ਦਾ ਇਕ ਸਹਿਯੋਗੀ ਹੈ ਜਾਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਲਈ ਕੰਮ ਕਰਦਾ ਹੈ।
ਇਹ ਵੀ ਪੜ੍ਹੋ : BRO ਨੇ 700 ਮੀਟਰ ਲੰਬੀ ਨੌਸ਼ਹਿਰਾ ਸੁਰੰਗ ਬਣਾ ਕੇ 'ਗੋਲਡਨ ਆਰਕ ਰੋਡ' 'ਤੇ ਵੱਡੀ ਸਫ਼ਲਤਾ ਕੀਤੀ ਹਾਸਲ
ਅਧਿਕਾਰੀ ਨੇ ਕਿਹਾ ਕਿ ਭਾਰਤੀ ਦੰਡਾਵਲੀ (ਆਈ.ਪੀ.ਸੀ.), ਆਰਮਜ਼ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਦਰਜ ਇਸ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਜਾਇਦਾਦ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 2 (ਜੀ) ਦੇ ਅਧੀਨ ਅੱਤਵਾਦੀ ਗਤੀਵਿਧੀਆਂ ਤੋਂ ਹੋਈ ਆਮਦਨ ਰਾਹੀਂ ਇਕੱਠੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਦਾ ਇਸਤੇਮਾਲ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵੀ ਕੀਤਾ ਜਾਂਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8