ਜੰਮੂ ਕਸ਼ਮੀਰ : ਅੱਤਵਾਦੀ ਗਤੀਵਿਧੀ ਮਾਮਲੇ ''ਚ NIA ਨੇ ਦੋਸ਼ੀ ਦੀ ਜਾਇਦਾਦ ਕੀਤੀ ਜ਼ਬਤ

05/10/2023 3:41:49 PM

ਸ਼੍ਰੀਨਗਰ (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀ ਗਤੀਵਿਧੀ ਮਾਮਲੇ ਦੇ ਇਕ ਦੋਸ਼ੀ ਦੀ ਜਾਇਦਾਦ ਜ਼ਬਤ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਕਾਰਵਾਈ ਦੇ ਅਧੀਨ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਅਵੰਤੀਪੋਰਾ 'ਚ 6 ਦੁਕਾਨਾਂ ਜ਼ਬਤ ਕੀਤੀਆਂ ਗਈਆਂ।

ਅਧਿਕਾਰੀਆਂ ਨੇ ਕਿਹਾ ਕਿ ਇਹ ਜਾਇਦਾਦ ਫਿਆਜ਼ ਅਹਿਮਦ ਮਾਰਗੇ ਨਾਲ ਸੰਬੰਧਤ ਹੈ, ਜੋ ਐੱਨ.ਆਈ.ਏ. ਵਲੋਂ ਦਰਜ ਇਕ ਮਾਮਲੇ 'ਚ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਦੇ ਅਧੀਨ ਕੀਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha