ਜੰਮੂ ਕਸ਼ਮੀਰ ''ਚ ਨਸ਼ੀਲੇ ਪਦਾਰਥ ਦੇ ਤਸਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ
Monday, Mar 25, 2024 - 12:00 PM (IST)
ਜੰਮੂ (ਭਾਸ਼ਾ)- ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਆਮਦਨ ਤੋਂ ਇਕੱਠੀਆਂ ਕੀਤੀਆਂ ਗਈਆਂ ਜਾਇਦਾਦਾਂ ਦੀ ਪਛਾਣ ਹੋਣ ਤੋਂ ਬਾਅਦ ਐਤਵਰ ਨੂੰ ਇਕ ਜੋੜੇ ਅਤੇ ਇਕ ਔਰਤ ਦੇ ਕਰੋੜਾਂ ਰੁਪਏ ਦੇ 2 ਮਕਾਨ ਜ਼ਬਤ ਕਰ ਲਏ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਰੀਨਾ ਦਾ ਇਕ ਤਿੰਨ ਮੰਜ਼ਿਲਾ ਘਰ ਅਤੇ ਪਾਲ ਸਿੰਘ ਤੇ ਉਸ ਦੀ ਪਤਨੀ ਸੀਮਾ ਦਾ 2 ਮੰਜ਼ਿਲਾ ਘਰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ (ਐੱਨ.ਡੀ.ਪੀ.ਐੱਸ.) ਐਕਟ ਦੀ ਧਾਰਾ 68-ਐੱਫ ਦੇ ਅਧੀਨ ਬਹੂ ਫੋਰਟ ਦੇ ਰਾਜੀਵ ਨਗਰ ਖੇਤਰ 'ਚ ਜ਼ਬਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਘਰਾਂ ਦੀ ਪਛਾਣ ਗੈਰ-ਕਾਨੂੰਨੀ ਰੂਪ ਨਾਲ ਇਕੱਠੀਆਂ ਜਾਇਦਾਦਾਂ ਵਜੋਂ ਕੀਤੀ ਗਈ। ਬੁਲਾਰੇ ਨੇ ਕਿਹਾ,''ਪਹਿਲੀ ਨਜ਼ਰ ਇਹ ਜਾਇਦਾਦ ਮਾਲਕਾਂ ਵਲੋਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਦੀ ਆਮਦਨ ਤੋਂ ਇਕੱਠੀ ਕੀਤੀ ਗਈ ਸੀ, ਜਿਨ੍ਹਾਂ ਖ਼ਿਲਾਫ਼ 2017 ਅਤੇ 2023 ਵਿਚਾਲੇ ਬਹੂ ਫੋਰਸ ਪੁਲਸ ਥਾਣੇ 'ਚ 5 ਐੱਫ.ਆਈ.ਆਰ. ਦਰਜ ਹਨ।'' ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੀ ਤਾਕਤ ਨਾਲ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੁਲਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8