ਤੇਲੰਗਾਨਾ ’ਚ ਅਧਿਕਾਰੀ ਕੋਲੋਂ ਮਿਲੀ 100 ਕਰੋੜ ਤੋਂ ਵੱਧ ਦੀ ਜਾਇਦਾਦ
Friday, Jan 26, 2024 - 12:21 PM (IST)
ਹੈਦਰਾਬਾਦ- ਤੇਲੰਗਾਨਾ ਸਰਕਾਰ ਦੇ ਇਕ ਅਧਿਕਾਰੀ ਸ਼ਿਵ ਬਾਲਾਕ੍ਰਿਸ਼ਨ ਦੇ ਟਿਕਾਣਿਆਂ ਤੋਂ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਸ ਕੋਲੋਂ 40 ਲੱਖ ਰੁਪਏ ਨਕਦ, 2 ਕਿਲੋ ਸੋਨਾ, 60 ਮਹਿੰਗੀਆਂ ਘੜੀਆਂ, 14 ਸਮਾਰਟ ਫ਼ੋਨ, 10 ਲੈਪਟਾਪ, ਅਚੱਲ ਜਾਇਦਾਦ ਨਾਲ ਸਬੰਧਤ ਕਈ ਦਸਤਾਵੇਜ਼ ਅਤੇ ਨੋਟ ਗਿਣਨ ਵਾਲੀਆਂ ਮਸ਼ੀਨਾਂ ਬਰਾਮਦ ਹੋਈਆਂ ਹਨ।
ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ. ਸੀ. ਬੀ.) ਦੀਆਂ 14 ਟੀਮਾਂ ਨੇ ਬਾਲਾਕ੍ਰਿਸ਼ਨ ਅਤੇ ਉਸਦੇ ਰਿਸ਼ਤੇਦਾਰਾਂ ਦੇ ਸੂਬੇ ਭਰ ਵਿਚ 20 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਬਾਲਾਕ੍ਰਿਸ਼ਨ ਤੇਲੰਗਾਨਾ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਦੇ ਸਕੱਤਰ ਹਨ। ਉਹ ਹੈਦਰਾਬਾਦ ਮੈਟਰੋਪੋਲੀਟਨ ਵਿਕਾਸ ਅਥਾਰਟੀ ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਏ. ਸੀ. ਬੀ. ਬਾਲਾਕ੍ਰਿਸ਼ਨ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਵਿਰੁੱਧ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਏ. ਸੀ. ਬੀ. ਦੋਸ਼ ਹੈ ਕਿ ਹੈਦਰਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ ਦੇ ਡਾਇਰੈਕਟਰ ਦੇ ਅਹੁਦੇ ’ਤੇ ਰਹਿੰਦਿਆਂ ਬਾਲਾਕ੍ਰਿਸ਼ਨ ਨੇ ਵੱਡੀਆਂ ਜਾਇਦਾਦਾਂ ਹਾਸਲ ਕੀਤੀਆਂ ਸਨ। ਉਨ੍ਹਾਂ ਕਈ ਰੀਅਲ ਅਸਟੇਟ ਕੰਪਨੀਆਂ ਨੂੰ ਪਰਮਿਟ ਦੀ ਸਹੂਲਤ ਦੇ ਕੇ ਕਰੋੜਾਂ ਰੁਪਏ ਕਮਾਏ ਹਨ। ਰਿਪੋਰਟਾਂ ਅਨੁਸਾਰ ਏ. ਸੀ. ਬੀ ਆਈ. ਏ. ਐੱਸ. ਦੇ ਅਧਿਕਾਰੀਆਂ ਨੂੰ ਬਾਲਾਕ੍ਰਿਸ਼ਨ ਤੋਂ ਹੋਰ ਪੈਸਾ ਅਤੇ ਜਾਇਦਾਦ ਮਿਲਣ ਦੀ ਉਮੀਦ ਹੈ। ਉਨ੍ਹਾਂ ਦੇ ਨਾਂ ’ਤੇ 4 ਬੈਂਕਾਂ ’ਚ ਲਾਕਰ ਮਿਲੇ ਹਨ, ਜਿਨ੍ਹਾਂ ਨੂੰ ਖੋਲ੍ਹਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8