ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਹੋਇਆ ਪਾਸ

Monday, Sep 13, 2021 - 10:13 AM (IST)

ਨਵੀਂ ਦਿੱਲੀ- ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐੱਨ.ਐੱਸ.ਯੂ.ਆਈ.) ਦੀ 2 ਦਿਨਾ ਰਾਸ਼ਟਰੀ ਕਾਰਜਕਾਰਨੀ ਵਿਚ ਦੂਜੇ ਦਿਨ ਐਤਵਾਰ ਨੂੰ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਐੱਨ.ਐੱਸ.ਯੂ.ਆਈ. ਨੇ ਪੂਰੇ ਦੇਸ਼ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦਾ ਵੀ ਪ੍ਰਸਤਾਵ ਪਾਸ ਕੀਤਾ। ਪ੍ਰੋਗਰਾਮ ਵਿਚ ਸਾਰੇ ਸੂਬਿਆਂ ਤੋਂ ਆਏ ਐੱਨ.ਐੱਸ.ਯੂ.ਆਈ. ਵਰਕਰਾਂ ਨੇ ਆਪਣੇ ਕੰਮਾਂ ਨੂੰ ਪੀ.ਪੀ.ਟੀ. ਦੇ ਜ਼ਰੀਏ ਪੇਸ਼ ਕੀਤਾ ਅਤੇ ਭਵਿੱਖ ਦੀ ਰੂਪ-ਰੇਖਾ ਤਿਆਰ ਕੀਤੀ। 

ਇਹ ਵੀ ਪੜ੍ਹੋ : ਵਿਆਹ ਤੋਂ 32 ਮਹੀਨਿਆਂ ਬਾਅਦ ਪਾਕਿਸਤਾਨ ਤੋਂ ਵਿਦਾ ਹੋ ਭਾਰਤ ਪਹੁੰਚੀ ਲਾੜੀ, ਜਾਣੋ ਪੂਰਾ ਮਾਮਲਾ

ਐੱਨ.ਐੱਸ.ਯੂ.ਆਈ. ਦੀ ਰਾਸ਼ਟਰੀ ਕਾਰਜਕਾਰੀ ਦੇ ਦੂਜੇ ਦਿਨ ਕਾਂਗਰਸ ਪਾਰਟੀ ਦੇ ਕਈ ਨੇਤਾਵਾਂ ਨੇ ਪਹੁੰਚ ਕੇ ਦੇਸ਼ਭਰ ਤੋਂ ਆਏ ਐੱਨ.ਐੱਸ.ਯੂ.ਆਈ. ਦੇ ਕਈ ਵਰਕਰਾਂ ਦਾ ਮਾਰਗਦਰਸ਼ਨ ਕੀਤਾ। ਦੱਸਣਯੋਗ ਹੈ ਕਿ ਐੱਨ.ਐੱਸ.ਯੂ.ਆਈ. ਨੇ ਰਾਹੁਲ ਨੂੰ ਕਾਂਗਰਸ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਅਜਿਹੇ ਸਮੇਂ ਦਿੱਤਾ ਹੈ, ਜਦੋਂ ਕਈ ਸੂਬਿਆਂ ’ਚ ਪਾਰਟੀ ਅੰਦਰ ਅੰਦਰੂਨੀ ਕਲੇਸ਼ ਦੀਆਂ ਖ਼ਬਰਾਂ ਸਾਹਮਣੇ ਆਰਹੀਆਂ ਹਨ। ਪਾਰਟੀ ’ਚ ਜੀ-23 ਦੇ ਨੇਤਾ ਪਹਿਲਾਂ ਹੀ ਪੂਰੇ ਸਮੇਂ ਲਈ ਪ੍ਰਧਾਨ ਦੀ ਮੰਗ ਕਰ ਚੁਕੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਕਰਨਾਲ ਧਰਨਾ ਖ਼ਤਮ ਕਰਨ ਦਾ ਐਲਾਨ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News