ਸਪਾ ''ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਛਾਪੇਮਾਰੀ ਕਰ ਤਿੰਨ ਲੜਕੀਆਂ ਬਚਾਈਆਂ

04/06/2024 11:37:56 PM

ਨਾਗਪੁਰ — ਨਾਗਪੁਰ ਪੁਲਸ ਦੀ ਸਮਾਜਿਕ ਸੁਰੱਖਿਆ ਸ਼ਾਖਾ (ਐੱਸ. ਐੱਸ. ਬੀ.) ਨੇ ਇਕ ਸਪਾ ਤੋਂ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਹੈ, ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਤਿੰਨ ਲੜਕੀਆਂ ਨੂੰ ਛੁਡਵਾਇਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਦੀਨਦਿਆਲ ਨਗਰ ਇਲਾਕੇ ਵਿੱਚ ਸਥਿਤ ਇੱਕ ਸਪਾ ਦਾ ਮਾਲਕ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਕੋਲੋਂ 80 ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਇਮੋਰਲ ਟਰੈਫਿਕ (ਰੋਕੂ) ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਬੋਕਾਰੋ ਪਲਾਂਟ ’ਚ ਲੱਗੀ ਅੱਗ, 23 ਕਰਮਚਾਰੀ ਹਸਪਤਾਲ ’ਚ ਦਾਖ਼ਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Punjab Desk

Content Editor

Related News