ਵਿਧਾਨ ਸਭਾ ਦੇ ਬਾਹਰ ਮਹਿਲਾ ਕਾਂਗਰਸ ਦਾ ਪ੍ਰਦਰਸ਼ਨ, ਭਾਜਪਾ ਵਿਧਾਇਕ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
Tuesday, Aug 27, 2024 - 06:07 PM (IST)

ਸ਼ਿਮਲਾ : ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਦੇਸ਼ ਭਰ 'ਚ ਚੱਲ ਰਹੇ ਮਹਿਲਾ ਕਾਂਗਰਸ ਨਿਆਏ ਅੰਦੋਲਨ ਦੇ ਹਿੱਸੇ ਵਜੋਂ ਅੱਜ ਮਹਿਲਾ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਦੀ ਅਗਵਾਈ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ ਅਤੇ ਇਸ ਮੌਕੇ ਮਹਿਲਾ ਕਾਂਗਰਸ ਨੇ ਚੌੜਾ ਮੈਦਾਨ ਤੋਂ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ। ਪ੍ਰਦਰਸ਼ਨ ਦੌਰਾਨ ਔਰਤਾਂ ਨੇ ਪਹਿਲਾ ਬੈਰੀਕੇਡ ਤੋੜ ਕੇ ਵਿਧਾਨ ਸਭਾ ਦੇ ਮੁੱਖ ਗੇਟ ਦੇ ਸਾਹਮਣੇ ਦੂਜੇ ਬੈਰੀਕੇਡ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ - ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼
ਔਰਤਾਂ ਦਾ ਮੁੱਖ ਦੋਸ਼ ਸੀ ਕਿ ਹਿਮਾਚਲ ਪ੍ਰਦੇਸ਼ ਦੇ ਭਾਜਪਾ ਵਿਧਾਇਕ ਹੰਸਰਾਜ 'ਤੇ ਇੱਕ ਔਰਤ ਵੱਲੋਂ ਗੰਭੀਰ ਦੋਸ਼ ਲਾਏ ਜਾਣ ਦੇ 15 ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਮਹਿਲਾ ਕਾਂਗਰਸ ਨੇ ਸੂਬਾ ਸਰਕਾਰ ਅਤੇ ਹਿਮਾਚਲ ਪੁਲਸ ਤੋਂ ਇਸ ਮਾਮਲੇ ਦੀ ਜਲਦੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਕਾਨੂੰਨ ਲਾਗੂ ਕਰਨ ਦੀ ਮੰਗ ਵੀ ਕੀਤੀ। ਕੌਮੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਹਿਮਾਚਲ ਪ੍ਰਦੇਸ਼ ਵਿੱਚ ਇਕ ਬੇਟੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
ਇਹ ਵੀ ਪੜ੍ਹੋ - ਇਸ ਪਿੰਡ 'ਚ ਗੋਲੀਆਂ ਚਲਾ ਕੇ ਤੋੜੀ ਜਾਂਦੀ ਹੈ ਮਟਕੀ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ
ਉਨ੍ਹਾਂ ਕਿਹਾ ਕਿ ਭਾਵੇਂ ਬੇਟੀ ਨੇ ਆਪਣੇ ਦੋਸ਼ ਵਾਪਸ ਲੈ ਲਏ ਹਨ ਪਰ ਅਜਿਹਾ ਦਬਾਅ ਕਾਰਨ ਹੋਇਆ ਹੈ। ਉਹਨਾਂ ਦੇ ਪ੍ਰਦੇਸ਼ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਏ ਮਹਿਲਾ ਮਹਿਲਵਾਲਾਂ ਦੇ ਮਾਮਲਿਆਂ ਵਾਂਗ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਦੀ ਸੁਰੱਖਿਆਂ ਨੂੰ ਲੈ ਕੇ ਗੰਭੀਰ ਮੁੱਦੇ ਸਾਹਮਣੇ ਆ ਰਹੇ ਹਨ। ਕਿਤੇ ਨਾ ਕਿਤੇ ਜ਼ਿਆਦਾਤਰ ਮਾਮਲਿਆਂ 'ਚ ਭਾਜਪਾ ਦੇ ਵਰਕਰ ਅਤੇ ਵਿਧਾਇਕ ਹੀ ਸ਼ਾਮਲ ਹੁੰਦੇ ਨਜ਼ਰ ਆ ਰਹੇ ਹਨ। ਅਜਿਹੇ 'ਚ ਕੇਂਦਰ ਸਰਕਾਰ ਦਾ ਧੀਆਂ ਬਚਾਓ ਦਾ ਨਾਅਰਾ ਧੁੰਦਲਾ ਨਜ਼ਰ ਆ ਰਿਹਾ ਹੈ ਅਤੇ ਕੇਂਦਰ ਸਰਕਾਰ ਬੇਟੀਆਂ ਦੀ ਰਾਖੀ ਕਰਨ 'ਚ ਅਸਫਲ ਰਹੀ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਅਣਪਛਾਤੇ ਵਿਅਕਤੀ ਨੇ ਸਰਪੰਚ ਦਾ ਕੀਤਾ ਕਤਲ, ਦੋਸਤ ਦੇ ਕਮਰੇ 'ਚੋਂ ਮਿਲੀ ਲਾਸ਼
ਮਹਿਲਾ ਕਾਂਗਰਸ ਦੀ ਮੰਗ ਹੈ ਕਿ ਭਾਜਪਾ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਔਰਤਾਂ ਦੀ ਸੁਰੱਖਿਆ ਦੇ ਮਾਮਲੇ ਵਿਚ ਕਿਸੇ ਤਰ੍ਹਾਂ ਦਾ ਦਬਾਅ ਸਰਕਾਰ ਅਤੇ ਪੁਲਸ ’ਤੇ ਨਾ ਪਵੇ। ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਵੀ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ ਦਾ ਭਰੋਸਾ ਦਿੱਤਾ। ਮਹਿਲਾ ਕਾਂਗਰਸ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਇਨਸਾਫ਼ ਅਤੇ ਸੁਰੱਖਿਆ ਦੀ ਮੰਗ ਕੀਤੀ, ਜਿਸ ’ਤੇ ਮੁੱਖ ਮੰਤਰੀ ਨੇ ਹਰ ਸੰਭਵ ਕਦਮ ਚੁੱਕਣ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ - ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8