ਆਈ.ਟੀ.ਓ ''ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

01/31/2020 9:26:20 AM

ਨਵੀਂ ਦਿੱਲੀ—ਰਾਜਧਾਨੀ ਦਿੱਲੀ 'ਚ ਪੁਰਾਣੇ ਪੁਲਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਹਟਾ ਦਿੱਤਾ ਹੈ। ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਪੁਲਸ ਨੇ ਸਵੇਰਸਾਰ ਸੜਕ ਖੁਲਾਵਾ ਦਿੱਤੀ ਹੈ। ਜਾਮੀਆ ਅਤੇ ਨੇੜੇ ਦੇ ਇਹ ਲੋਕ ਵੀਰਵਾਰ ਰਾਤ ਤੋਂ ਸੜਕ 'ਤੇ ਧਰਨਾ ਦੇ ਰਹੇ ਸਨ। ਦੱਸ ਦੇਈਏ ਕਿ ਇਹ ਧਰਨਾ ਜਾਮੀਆ 'ਚ ਪ੍ਰਦਰਸ਼ਨਕਾਰੀਆਂ 'ਤੇ ਚੱਲੀ ਗੋਲੀ ਦੇ ਵਿਰੋਧ 'ਚ ਦਿੱਤਾ ਜਾ ਰਿਹਾ ਸੀ। ਇਸ ਸੜਕ ਦੇ ਬੰਦ ਹੋਣ ਦੇ ਕਾਰਨ ਕੜਕੜੀ ਮੋੜ ਤੋਂ ਆਈ.ਟੀ.ਓ ਤੱਕ ਦਾ ਟ੍ਰੈਫਿਕ ਪ੍ਰਭਾਵਿਤ ਹੋ ਰਿਹਾ ਸੀ।

PunjabKesari

ਦੱਸਣਯੋਗ ਹੈ ਕਿ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਅਤੇ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐੱਨ.ਆਰ.ਸੀ) ਦੇ ਵਿਰੋਧ 'ਚ ਪਹਿਲਾਂ ਤੋਂ ਹੀ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਵੀਰਵਾਰ ਨੂੰ ਰਾਜਧਾਨੀ ਦਿੱਲੀ 'ਚ ਜਾਮੀਆ ਇਲਾਕੇ 'ਚ ਸੀ.ਏ.ਏ ਅਤੇ ਐੱਨ.ਆਰ.ਸੀ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ। ਇਸ ਦੌਰਾਨ ਇਕ ਸ਼ਖਸ ਨੇ ਉੱਥੇ ਪ੍ਰਦਰਸ਼ਨਕਾਰੀਆਂ 'ਤੇ ਫਾਇਰਿੰਗ ਕਰ ਦਿੱਤੀ ਸੀ। ਹਾਦਸੇ ਦੌਰਾਨ ਜਾਮੀਆ ਦਾ ਇਕ ਵਿਦਿਆਰਥੀ ਜ਼ਖਮੀ ਹੋ ਗਿਆ ਸੀ। ਇਸ ਚੋਂ ਬਾਅਦ ਜਾਮੀਆ ਅਤੇ ਹੋਰ ਥਾਵਾਂ 'ਤੇ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੱਢਿਆ ਅਤੇ ਪੁਲਸ ਹੈੱਡਕੁਆਟਰ ਦੇ ਬਾਹਰ ਧਰਨਾ ਦੇ ਦਿੱਤਾ।

ਜ਼ਿਕਰਯੋਗ ਹੈ ਕਿ ਪਿਛਲੇ 45 ਤੋਂ ਜ਼ਿਆਦਾ ਦਿਨਾਂ ਤੋਂ ਚੱਲ ਰਿਹਾ ਸ਼ਾਹੀਨ ਬਾਗ ਪ੍ਰਦਰਸ਼ਨ ਵੀ  ਹੁਣ ਖਤਮ ਨਹੀਂ ਹੋਇਆ ਹੈ। ਇਸ ਦੇ ਕਾਰਨ ਦਿੱਲੀ ਤੋਂ ਨੋਇਡਾ ਦੇ ਵਿਚਾਲੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।


Iqbalkaur

Content Editor

Related News