ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ: ਕਿਸਾਨ ਆਗੂ ਪੰਧੇਰ

03/21/2024 5:42:53 PM

ਚੰਡੀਗੜ੍ਹ - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ 'ਤੇ ਡੇਰੇ ਲਾਏ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮੁਕਤੀ ਮੋਰਚਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਮੰਨਵਾਉਣ ਲਈ ਸਰਕਾਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚੱਲੋ' ਮਾਰਚ ਦੀ ਅਗਵਾਈ ਕਰ ਰਹੇ ਹਨ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ 13 ਫਰਵਰੀ ਨੂੰ ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕੇ ਜਾਣ ਤੋਂ ਬਾਅਦ ਤੋਂ ਹੀ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡੇਰੇ ਲਾਏ ਹੋਏ ਹਨ।

ਇਹ ਵੀ ਪੜ੍ਹੋ- ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਰੋਹਿੰਗਿਆ ਨੂੰ ਲੈ ਕੇ ਮੋਦੀ ਸਰਕਾਰ ਨੇ SC 'ਚ ਸਪੱਸ਼ਟ ਕੀਤਾ ਸਟੈਂਡ

ਪੰਧੇਰ ਨੇ ਕਿਹਾ ਸਾਡਾ ਧਰਨਾ ਉਦੋਂ ਤੱਕ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ, ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਕਿਸਾਨ ਆਗੂ ਨੇ ਕਿਹਾ ਕਿ ਇਸ ਧਰਨੇ ਦਾ ਚੋਣ ਜ਼ਾਬਤੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਜੋ ਆਮ ਚੋਣਾਂ ਦੇ ਐਲਾਨ ਨਾਲ ਲਾਗੂ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਬੰਧਤ ਆਪਣਾ ਏਜੰਡਾ ਲੋਕਾਂ ਸਾਹਮਣੇ ਰੱਖ ਰਹੇ ਹਾਂ। ਇਸ ਦੌਰਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਰੀਕੇਡਾਂ ਦੇ ਨਾਲ ਹਰਿਆਣਾ ਤੋਂ ਸੁਰੱਖਿਆ ਕਰਮਚਾਰੀ ਤਾਇਨਾਤ ਹਨ।

ਇਹ ਵੀ ਪੜ੍ਹੋ- NIA ਦਾ ਵੱਡਾ ਐਕਸ਼ਨ, ਬਲਵਿੰਦਰ ਕਤਲ ਕੇਸ 'ਚ ਦੋ ਮੁਲਜ਼ਮਾਂ ਦੀਆਂ ਜਾਇਦਾਦਾਂ ਕੁਰਕ, ਖਾਲਿਸਤਾਨ ਨਾਲ ਜੁੜੇ ਤਾਰ

ਪੰਧੇਰ ਨੇ ਟਰੈਕਟਰ-ਟਰਾਲੀ ਨਾਲ ਰਾਸ਼ਟਰੀ ਰਾਜਧਾਨੀ ਵੱਲ ਵਧਣ ਦੀ ਇਜਾਜ਼ਤ ਨਾ ਦੇਣ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਸਾਨੂੰ ਆਪਣੀਆਂ ਮੰਗਾਂ ਦੇ ਹੱਕ ਵਿਚ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਤਾਪਮਾਨ ਵੱਧ ਰਿਹਾ ਹੈ, ਕਿਸਾਨ ਆਪਣੇ ਘਰਾਂ ਤੋਂ ਪੱਖੇ ਅਤੇ ਹੋਰ ਸਾਮਾਨ ਸਰਹੱਦ ’ਤੇ ਲਿਆ ਰਹੇ ਹਨ। ਪੰਧੇਰ ਨੇ ਦੱਸਿਆ ਕਿ ਅੰਮ੍ਰਿਤਸਰ, ਜੰਡਿਆਲਾ ਅਤੇ ਬਿਆਸ ਤੋਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਈ ਗਰੁੱਪ ਸਰਹੱਦਾਂ ਵੱਲ ਰਵਾਨਾ ਹੋ ਗਏ ਹਨ। ਕਿਸਾਨਾਂ ਨੇ 13 ਫਰਵਰੀ ਨੂੰ ਆਪਣਾ ਮਾਰਚ ਸ਼ੁਰੂ ਕੀਤਾ ਸੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ, ਜਿਸ ਕਾਰਨ ਹਰਿਆਣਾ-ਪੰਜਾਬ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ 'ਤੇ ਝੜਪਾਂ ਹੋਈਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Tanu

Content Editor

Related News