ਸੋਨੀਆ ਗਾਂਧੀ ਸਣੇ ਕਈ ਵਿਰੋਧੀ ਸੰਸਦ ਮੈਂਬਰਾਂ ਵਲੋਂ ਸੰਸਦ ਕੰਪਲੈਕਸ ''ਚ SIR ਦੇ ਵਿਰੋਧ ''ਚ ਪ੍ਰਦਰਸ਼ਨ
Thursday, Jul 24, 2025 - 11:37 AM (IST)

ਨਵੀਂ ਦਿੱਲੀ : ਬਿਹਾਰ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਖ਼ਿਲਾਫ਼ ਵਿਰੋਧੀ ਧਿਰ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (INDIA) ਦੇ ਕਈ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਦੇ 'ਮਕਰ ਦੁਆਰ' ਨੇੜੇ ਆਯੋਜਿਤ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਕਈ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ - ਅਗਲੇ 2-3 ਦਿਨ ਭਾਰੀ ਮੀਂਹ ਦੀ ਸੰਭਾਵਨਾ, IMD ਵਲੋਂ Orange ਅਲਰਟ ਜਾਰੀ
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇੱਕ ਵੱਡਾ ਬੈਨਰ ਵੀ ਚੁੱਕਿਆ ਹੋਇਆ ਸੀ, ਜਿਸ 'ਤੇ 'SIR - ਲੋਕਤੰਤਰ 'ਤੇ ਹਮਲਾ' ਲਿਖਿਆ ਸੀ। ਉਨ੍ਹਾਂ ਨੇ 'SIR ਵਾਪਸ ਲਓ' ਦੇ ਨਾਅਰੇ ਲਗਾਏ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਇਸ ਮੁੱਦੇ 'ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ। ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਜਨਤਾ ਦਲ (ਯੂਨਾਈਟਿਡ) ਦੇ ਸੰਸਦ ਮੈਂਬਰ ਗਿਰਧਾਰੀ ਯਾਦਵ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੁਣ ਸੱਤਾਧਾਰੀ ਪਾਰਟੀ ਦੇ ਲੋਕ ਵੀ ਐਸਆਈਆਰ 'ਤੇ ਸਵਾਲ ਉਠਾ ਰਹੇ ਹਨ, ਅਜਿਹੀ ਸਥਿਤੀ ਵਿੱਚ ਇਸ ਵਿਸ਼ੇ 'ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ। ਯਾਦਵ ਨੇ ਐਸਆਈਆਰ ਅਭਿਆਸ ਦਾ ਵਿਰੋਧ ਕਰਦਿਆਂ ਕਿਹਾ ਕਿ ਜੋ ਵੋਟਰ ਸੂਚੀ ਲੋਕ ਸਭਾ ਚੋਣਾਂ ਵਿੱਚ ਸਹੀ ਸੀ, ਉਹ ਵਿਧਾਨ ਸਭਾ ਚੋਣਾਂ ਵਿੱਚ ਕਿਵੇਂ ਗਲਤ ਹੋ ਸਕਦੀ ਹੈ।
ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8