ਦਿੱਲੀ 'ਚ ਨਹੀਂ ਰੁੱਕ ਰਹੀ ਹਿੰਸਾ, ਦੰਗਾ ਭੜਕਾਉਣ ਵਾਲਿਆਂ ਨੂੰ ਗੋਲੀ ਮਾਰਨ ਦੇ ਹੁਕਮ
Tuesday, Feb 25, 2020 - 09:21 PM (IST)
ਨਵੀਂ ਦਿੱਲੀ— ਉੱਤਰ-ਪੂਰਬੀ ਦਿੱਲੀ 'ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਜਿਸ ਦੇ ਚਲਦਿਆਂ ਦੰਗਾ ਭੜਕਾਉਣ ਵਾਲਿਆਂ ਨੂੰ ਗੋਲੀ ਮਾਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦਿੱਲੀ ਦੇ ਚਾਂਦਬਾਗ ਇਲਾਕੇ 'ਚ ਹਿੰਸਾ ਦੇ ਤਾਜ਼ੇ ਦੌਰ ਦੇ ਤਹਿਤ ਮੰਗਲਵਾਰ ਸ਼ਾਮ ਨੂੰ ਪ੍ਰਦਰਸ਼ਨਕਾਰੀਆਂ ਨੇ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਅਤੇ ਪੱਥਰਬਾਜ਼ੀ ਵੀ ਕੀਤੀ। ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵਰ੍ਹਾਏ ਪਰ ਇਹ ਕੋਸ਼ਿਸ਼ ਅਸਫਲ ਰਹੀ। ਹਾਲਾਤ ਕੰਟਰੋਲ ਕਰਨ ਲਈ ਨੀਮ ਫੌਜੀ ਦਸਤੇ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਬੇਕਰੀ ਦੀ ਇਕ ਦੁਕਾਨ ਅਤੇ ਫਲ-ਫਰੂਟ ਦੀਆਂ ਰੇਹੜੀਆਂ ਨੂੰ ਅੱਗ ਹਵਾਲੇ ਕਰ ਦਿੱਤਾ। ਪੁਲਸ ਅਨੁਸਾਰ ਉੱਤਰ-ਪੂਰਬੀ ਦਿੱਲੀ 'ਚ ਹਿੰਸਾ ਦੇ ਚਲਦਿਆਂ ਘੱਟੋ-ਘੱਟ 10 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।
ਦਿੱਲੀ ਵਿਚ ਹਿੰਸਾ ਦੀ ਅੱਗ ਲਗਾਤਾਰ ਭੱਖਦੀ ਜਾ ਰਹੀ ਹੈ, ਜਿਸ ਕਾਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣਾ ਤ੍ਰਿਵੇਂਦਰਮ ਦਾ ਦੌਰਾ ਰੱਦ ਕਰ ਦਿੱਤਾ ਹੈ।
ਸੀ.ਏ.ਏ. ਦੇ ਵਿਰੋਧ ਵਿਚ ਜ਼ਾਫਰਾਬਾਦ ਵਿਖੇ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ।