ਕਿਸਾਨ ਅੰਦੋਲਨ ਤੇਜ਼, ਕਿਸਾਨਾਂ ਨੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਨੂੰ ਪੂਰੀ ਤਰ੍ਹਾਂ ਕੀਤਾ ਬੰਦ

Saturday, Dec 26, 2020 - 01:19 PM (IST)

ਕਿਸਾਨ ਅੰਦੋਲਨ ਤੇਜ਼, ਕਿਸਾਨਾਂ ਨੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਨੂੰ ਪੂਰੀ ਤਰ੍ਹਾਂ ਕੀਤਾ ਬੰਦ

ਗਾਜ਼ੀਆਬਾਦ— ਕੇਂਦਰ ਸਰਕਾਰ ਵਲੋਂ ਪਾਸ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਰੋਹ ਵੱਧਦਾ ਜਾ ਰਿਹਾ ਹੈ। ਕਿਸਾਨਾਂ ਨੇ ਦਿੱਲੀ ਤੋਂ ਆਉਣ ਵਾਲੇ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਓਧਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਆਪਣੇ ਅੜੀਅਲ ਰਵੱਈਏ ’ਤੇ ਕਾਇਮ ਹੈ ਅਤੇ ਅਜਿਹੇ ਵਿਚ ਕਿਸਾਨਾਂ ਦਾ ਧੀਰਜ ਹੌਲੀ-ਹੌਲੀ ਜਵਾਬ ਦੇ ਰਿਹਾ ਹੈ। ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਅੰਦੋਲਨ ਨੂੰ ਦਬਾਉਣ ਲਈ ਬਾਹਰ ਤੋਂ ਆਉਣ ਵਾਲੇ ਕਿਸਾਨਾਂ ਨੂੰ ਵੱਖ-ਵੱਖ ਥਾਵਾਂ ’ਤੇ ਰੋਕ ਰਹੀ ਹੈ। ਸਵੇਰੇ ਉੱਤਰਾਖੰਡ ਤੋਂ ਉੱਤਰ ਪ੍ਰਦੇਸ਼ ਦੀ ਸਰਹੱਦ ’ਚ ਐਂਟਰੀ ਕਰ ਰਹੇ ਕਿਸਾਨਾਂ ਨੂੰ ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ।

PunjabKesari

ਟਿਕੈਤ ਨੇ ਇਕ ਸਵਾਲ ’ਚ ਕਿਹਾ ਕਿ ਮੈਂ ਕੇਂਦਰ ਸਰਕਾਰ ਦੇ ਉਨ੍ਹਾਂ ਨੇਤਾਵਾਂ ਦੇ ਮਾਸਟਰਾਂ ਨੂੰ ਮਿਲਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਠ ਪੜ੍ਹਾਇਆ ਕਿ ਖੇਤੀ ਕਿਸਾਨੀ ਮੁਨਾਫ਼ੇ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਾ ਪੁੱਤ ਵੀ ਸ਼ਹਿਰ ’ਚ ਰਹਿਣਾ ਚਾਹੁੰਦਾ ਹੈ ਅਤੇ ਉਸ ਨੂੰ ਵੀ ਸਹੂਲਤ ਚਾਹੀਦੀ ਹੈ। ਕਿਸਾਨ ਦੇ ਪਰਿਵਾਰਾਂ ਦੇ ਲੋਕ ਦਿੱਲੀ ਵਿਚ ਸਾਰੀਆਂ ਸੁੱਖ-ਸਹੂਲਤਾਂ ਨਾਲ ਰਹਿਣਾ ਚਾਹੁੰਦੇ ਹਨ ਤਾਂ ਹੁਣ ਇਹ ਹੀ ਸਹੀ। ਤਾਲਾਬੰਦੀ ਲੱਗੀ ਤਾਂ ਵੀ ਅੰਦੋਲਨ ਨਹੀਂ ਰੁਕੇਗਾ। 

PunjabKesari

ਕਿਸਾਨ ਆਗੂ ਟਿਕੈਤ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਕਈ ਮਾਧਿਅਮਾਂ ਤੋਂ ਸੂਚਨਾਵਾਂ ਮਿਲੀਆਂ ਹਨ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਮੰਸ਼ਾ ਨਾਲ ਦਿੱਲੀ-ਐੱਨ. ਸੀ. ਆਰ. ਖੇਤਰ ’ਚ ਤਾਲਾਬੰਦੀ ਲਾਉਣ ’ਤੇ ਵਿਚਾਰ ਕਰ ਰਹੀ ਹੈ, ਇਸ ਲਈ ਕੋਰੋਨਾ ਦੇ ਕੇਸਾਂ ਨੂੰ ਵਧਾ-ਚੜ੍ਹਾ ਕੇ ਦੱਸਿਆ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਨੂੰ ਲੈ ਕੇ ਖ਼ੌਫ ਦਾ ਮਾਹੌਲ ਫਿਰ ਤੋਂ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਗੱਲਾਂ ਦਾ ਕਿਸਾਨਾਂ ’ਤੇ ਕਿਸੇ ਪ੍ਰਕਾਰ ਦਾ ਕੋਈ ਅਸਰ ਨਹੀਂ ਹੋਵੇਗਾ। 


author

Tanu

Content Editor

Related News