ਪ੍ਰਦਰਸ਼ਨਕਾਰੀ ਕਿਸਾਨਾਂ ਨੇ ਭਾਜਪਾ ਸੰਸਦ ਮੈਂਬਰ ਨੂੰ ਵਿਖਾਏ ਕਾਲੇ ਝੰਡੇ, ਤੋੜੇ ਬੈਰੀਕੇਡਜ਼

04/18/2021 5:58:22 PM

ਕੁਰੂਕਸ਼ੇਤਰ (ਭਾਸ਼ਾ)— ਹਰਿਆਣਾ ’ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਗੁੱਸੇ ਦਾ ਭਾਜਪਾ ਨੇਤਾਵਾਂ ਨੂੰ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਵੀ ਭਾਜਪਾ ਨੇਤਾ ਪੁੱਜਦੇ ਹਨ, ਉੱਥੇ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਪਹੁੰਚ ਜਾਂਦੇ ਹਨ। ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਨੀ ਨੂੰ ਕਿਸਾਨਾਂ ਨੇ ਕਾਲੇ ਝੰਡੇ ਵਿਖਾਏ। ਦਰਅਸਲ ਸੈਨੀ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਇੱਥੇ ਆਏ ਸਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਹਰਿਆਣਾ ਸਰਕਾਰ ਅਤੇ ਸੈਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰੋਗਰਾਮ ਵਿਚ ਉਨ੍ਹਾਂ ਦੇ ਪਹੁੰਚਣ ’ਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨ ਇੱਥੇ ਸੈਨੀ ਭਵਨ ਕੋਲ ਥੀਮ ਪਾਰਕ ਵਿਚ ਇਕੱਠੇ ਹੋਏ, ਜਿੱਥੇ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਨਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਯੋਜਨ ਵਾਲੀ ਥਾਂ ਵੱਲ ਮਾਰਚ ਕੀਤਾ। ਜਿਸ ਕਾਰਨ ਪੁਲਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ। ਓਧਰ ਪੁਲਸ ਅਧਿਕਾਰੀ ਰਵਿੰਦਰ ਤੋਮਰ ਨੇ ਦੱਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਤੈਅ ਥਾਂ ’ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੀਆਂ ਸ਼ਰਤਾਂ ਦਾ ਉਲੰਘਣ ਕੀਤਾ ਅਤੇ ਪ੍ਰੋਗਰਾਮ ਦੇ ਆਯੋਜਨ ਵਾਲੀ ਥਾਂ ’ਚ ਦਾਖ਼ਲ ਹੋਣ ਲਈ ਬੈਰੀਕੇਡਜ਼ ਤੋੜੇ, ਤਾਂ ਪੁਲਸ ਨੇ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ 70 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਲੈ ਕੇ ਚਿੰਤਾ ’ਚ ਅਨਿਲ ਵਿਜ, ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖੀ ਚਿੱਠੀ

ਜ਼ਿਕਰਯੋਗ ਹੈ ਕਿ ਕਰੀਬ ਦੋ ਹਫ਼ਤੇ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇਕ ਸਮੂਹ ਨੇ ਸੈਨੀ ਦੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਸੈਨੀ ਇੱਥੋਂ ਕਰੀਬ 20 ਕਿਲੋਮੀਟਰ ਦੂਰ ਸ਼ਾਹਬਾਦ ਮਾਰਕੰਡਾ ’ਚ ਭਾਜਪਾ ਦੇ ਇਕ ਵਰਕਰ ਦੇ ਘਰ ਤੋਂ ਜਾ ਰਹੇ ਸਨ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਨੇਤਾਵਾਂ ਦਾ ਸ਼ਾਂਤੀਪੂਰਨ ਸਮਾਜਿਕ ਬਾਇਕਾਟ ਜਾਰੀ ਰੱਖਣਗੇ।


 

ਇਹ ਵੀ ਪੜ੍ਹੋ: ਜੇ ਤਾਲਾਬੰਦੀ ਵੀ ਲੱਗ ਜਾਂਦੀ ਹੈ ਤਾਂ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਾਂਗੇ: ਟਿਕੈਤ

ਇਹ ਵੀ ਪੜ੍ਹੋ: 26 ਨਵੰਬਰ 2020 ਤੋਂ ਹੁਣ ਤੱਕ ਜਾਣੋ ਕਿਸਾਨ ਅੰਦੋਲਨ ਦੇ ‘100 ਦਿਨ’ ਦਾ ਪੂਰਾ ਘਟਨਾਕ੍ਰਮ, ਤਸਵੀਰਾਂ ਦੀ ਜ਼ੁਬਾਨੀ

Tanu

This news is Content Editor Tanu