ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਸਨਮਾਨਿਤ ਕਰਨਗੇ ਕਿਸਾਨ

06/07/2024 5:32:00 PM

ਜੀਂਦ- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਵਿਚ ਸਬ-ਡਵੀਜ਼ਨ ਦਫ਼ਤਰ 'ਚ ਧਰਨੇ 'ਤੇ ਬੈਠੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਅਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਇਕ ਮੀਟਿੰਗ ਸ਼ੁੱਕਰਵਾਰ ਨੂੰ ਰੋਸ ਪ੍ਰਦਰਸ਼ਨ ਕੋਆਰਡੀਨੇਟਰ ਆਜ਼ਾਦ ਪਾਲਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਕੌਰ ਨੂੰ ਹਿਰਾਸਤ ਤੋਂ ਰਿਹਾਅ ਕਰਨ ਤੋਂ ਬਾਅਦ ਸਨਮਾਨਿਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਪਰਿਵਾਰ ਆਇਆ ਕੈਮਰੇ ਸਾਹਮਣੇ

ਪਾਲਵਾਂ ਨੇ ਕਿਹਾ ਕਿ ਇਸ ਮਾਮਲੇ ਦੀ ਚਰਚਾ ਪੂਰੇ ਦੇਸ਼ ਅਤੇ ਪੂਰੀ ਦੁਨੀਆ ਵਿਚ ਹੋ ਰਹੀ ਹੈ। ਕੰਗਨਾ ਰਣੌਤ ਹੁਣ ਵੀ ਇਹ ਕਹਿ ਰਹੀ ਹੈ ਕਿ ਕੱਟੜਵਾਦ, ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਲੋਕ ਅਜਿਹਾ ਕਰ ਰਹੇ ਹਨ। ਅੱਜ ਵੀ ਕੰਗਨਾ ਦੀ ਜ਼ੁਬਾਨ 'ਤੇ ਕੰਟਰੋਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੁਲਵਿੰਦਰ ਕੌਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ, ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ। ਸਿਆਸਤਦਾਨਾਂ ਨੂੰ ਆਪਣੀ ਜ਼ੁਬਾਨ 'ਤੇ ਕਾਬੂ ਰੱਖਣਾ ਚਾਹੀਦਾ ਹੈ। ਅਸੀਂ ਫੈਸਲਾ ਕੀਤਾ ਹੈ ਕਿ ਜਦੋਂ ਕੌਰ ਨੂੰ ਹਿਰਾਸਤ ਤੋਂ ਰਿਹਾਅ ਕੀਤਾ ਜਾਵੇਗਾ ਤਾਂ ਉਸ ਨੂੰ ਧਰਨੇ 'ਤੇ ਬੁਲਾ ਕੇ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਥੱਪੜ ਕਾਂਡ 'ਤੇ ਕੰਗਨਾ ਰਣੌਤ ਦੀ ਭੈਣ ਰੰਗੋਲੀ ਚੰਦੇਲ ਦੀ ਪ੍ਰਤੀਕਿਰਿਆ, 'ਖਾਲਿਸਤਾਨੀਆਂ ਤੋਂ ਆਈ ਹੋਵੇਗੀ ਵੱਡੀ ਰਕਮ'

ਦੱਸਣਯੋਗ ਹੈ ਕਿ ਕੁਲਵਿੰਦਰ ਕੌਰ ਨੇ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਿਆ ਸੀ। ਕੰਗਨਾ ਨੇ ਘਟਨਾ ਮਗਰੋਂ ਇਕ ਵੀਡੀਓ ਜਾਰੀ ਕੀਤਾ ਅਤੇ ਕਿਹਾ ਕਿ ਉਸ ਨੇ ਮੈਨੂੰ ਥੱਪੜ ਮਾਰਿਆ ਅਤੇ ਮੈਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ। ਕੰਗਨਾ ਨੇ ਅੱਗੇ ਕਿਹਾ ਕਿ ਮੈਂ ਸੁਰੱਖਿਅਤ ਹਾਂ ਪਰ ਮੈਂ ਪੰਜਾਬ 'ਚ ਵਧ ਰਹੇ ਅੱਤਵਾਦ ਤੋਂ ਚਿੰਤਤ ਹਾਂ। ਅਸੀਂ ਇਸ ਨੂੰ ਕਿਵੇਂ ਸੰਭਾਲਾਂਗੇ? ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਇਕ ਵੀਡੀਓ ਵਿਚ ਇਕ ਗੁੱਸੇ ਵਾਲੀ ਮਹਿਲਾ ਕਾਂਸਟੇਬਲ ਘਟਨਾ ਤੋਂ ਬਾਅਦ ਲੋਕਾਂ ਨਾਲ ਗੱਲ ਕਰਦੀ ਦਿਖਾਈ ਦੇ ਰਹੀ ਹੈ। ਮਹਿਲਾ ਮੁਲਾਜ਼ਮ ਨੇ ਵੀਡੀਓ 'ਚ ਕਿਹਾ ਕਿ ਕੰਗਨਾ ਨੇ ਬਿਆਨ ਦਿੱਤਾ ਸੀ ਕਿ ਦਿੱਲੀ 'ਚ ਕਿਸਾਨ 100-200 ਰੁਪਏ ਲੈ ਕੇ ਧਰਨੇ 'ਤੇ ਬੈਠੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਿਚ ਮੇਰੀ ਮਾਂ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ- ...ਤਾਂ ਇਥੋ ਸ਼ੁਰੂ ਹੋਈ ਸੀ ਕੰਗਨਾ ਰਣੌਤ ਤੇ ਕੁਲਵਿੰਦਰ ਕੌਰ ਦੀ ਬਹਿਸ, ਥੱਪੜ ਤੱਕ ਪਹੁੰਚੀ ਗੱਲ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News