ਮਣੀਪੁਰ ’ਚ ਇਕ ਵਿਅਕਤੀ ਦੇ ਕਤਲ ਤੋਂ ਬਾਅਦ ਵਿਰੋਧ ਪ੍ਰਦਰਸ਼ਨ, ਕਰਫਿਊ ਲਾਗੂ
Saturday, Jun 08, 2024 - 11:48 AM (IST)
ਇੰਫਾਲ (ਭਾਸ਼ਾ)- ਮਣੀਪੁਰ ਦੇ ਜਿਰੀਬਾਮ ਜ਼ਿਲੇ ਵਿਚ ਸ਼ੱਕੀ ਅੱਤਵਾਦੀਆਂ ਵਲੋਂ ਇਕ ਵਿਅਕਤੀ ਦੀ ਹੱਤਿਆ ਕੀਤੇ ਜਾਣ ’ਤੇ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸੂਬਾ ਸਰਕਾਰ ਨੇ ਉਥੇ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੋਇਬਮ ਸ਼ਰਤ ਕੁਮਾਰ ਸਿੰਘ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੇ ਖਾਲੀ ਪਈਆਂ ਝੌਂਪੜੀਆਂ ਨੂੰ ਅੱਗ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਤੋਂ ਬਾਅਦ ਸੂਬਾ ਸਰਕਾਰ ਨੇ ਉੱਥੇ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ। ਕਤਲ ਦੇ ਵਿਰੋਧ ’ਚ ਸਥਾਨਕ ਲੋਕਾਂ ਦੇ ਪ੍ਰਦਰਸ਼ਨ ਤੋਂ ਬਾਅਦ ਉੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਜਿਰੀਬਾਮ ਦੇ ਜ਼ਿਲਾ ਅਧਿਕਾਰੀ ਦੇ ਦਫਤਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਅਸਮਾਜਿਕ ਤੱਤਾਂ ਦੀਆਂ ਗੈਰ-ਕਾਨੂੰਨੀ ਸਰਗਰਮੀਆਂ ਕਾਰਨ ਇਥੇ ਅਸ਼ਾਂਤੀ ਫੈਲਣ, ਦੰਗੇ ਭੜਕਣ ਅਤੇ ਕੁੱਟਮਾਰ ਹੋਣ ਦੀਆਂ ਸੰਭਾਵਨਾਵਾਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e