ਦਿੱਲੀ ’ਚ ਲੜਕੇ ਦੀ ਹੱਤਿਆ ਤੋਂ ਬਾਅਦ ਵਿਰੋਧ ਪ੍ਰਦਰਸ਼ਨ, ਪੁਲਸ ਨੇ ਵਧਾਈ ਸੁਰੱਖਿਆ
Friday, Apr 18, 2025 - 11:43 PM (IST)

ਨਵੀਂ ਦਿੱਲੀ, (ਭਾਸ਼ਾ)– ਪੁਲਸ ਨੇ ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ ਵਿਚ 17 ਸਾਲਾ ਲੜਕੇ ਦੀ ਚਾਕੂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਘਟਨਾ ਵੀਰਵਾਰ ਸ਼ਾਮ 7.38 ਵਜੇ ਨਿਊ ਸੀਲਮਪੁਰ ਦੇ ਜੇ. ਬਲਾਕ ਇਲਾਕੇ ਵਿਚ ਵਾਪਰੀ। ਹਮਲੇ ਤੋਂ ਬਾਅਦ ਕੁਣਾਲ ਨੂੰ ਜੇ. ਪੀ. ਸੀ. ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕ ਰ ਦਿੱਤਾ।
ਪੁਲਸ ਸੂਤਰਾਂ ਨੇ ਦੱਸਿਆ ਕਿ ਹੱਤਿਆ ਦੀ ਸਾਜ਼ਿਸ਼ ‘ਲੇਡੀ ਡਾਨ’ ਕਹੀ ਜਾਣ ਵਾਲੀ ਔਰਤ ਨੇ ਰਚੀ ਸੀ, ਜੋ ਆਪਣੇ ਭਰਾ ਦੀ ਹੱਤਿਆ ਦਾ ਬਦਲਾ ਲੈਣਾ ਚਾਹੁੰਦੀ ਸੀ। ਲੜਕੇ ਦੀ ਹੱਤਿਆ ਤੋਂ ਬਾਅਦ ਇਲਾਕੇ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਕਾਨੂੰਨ ਵਿਵਸਥਾ ਬਣੀ ਰਹੇ।