ਡਾਕਟਰ ਬਲਾਤਕਾਰ-ਕਤਲ: ਬੰਗਾਲ ''ਚ ਡਾਕਟਰਾਂ ਦੀ ਹੜਤਾਲ ਤੇ ਰੋਸ ਪ੍ਰਦਰਸ਼ਨ ਜਾਰੀ
Wednesday, Sep 11, 2024 - 01:42 PM (IST)
ਕੋਲਕਾਤਾ - ਪੱਛਮੀ ਬੰਗਾਲ ਵਿੱਚ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਨੇ 10 ਸਤੰਬਰ ਦੀ ਸ਼ਾਮ ਤੱਕ ਕੰਮ 'ਤੇ ਪਰਤਣ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਬੁੱਧਵਾਰ ਨੂੰ 33ਵੇਂ ਦਿਨ ਵੀ ਆਪਣੀ ਹੜਤਾਲ ਜਾਰੀ ਰੱਖੀ। ਪ੍ਰਦਰਸ਼ਨ ਕਰ ਰਹੇ ਡਾਕਟਰ ਉਸ ਡਾਕਟਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਜਿਸ ਦਾ ਪਿਛਲੇ ਮਹੀਨੇ ਸਰਕਾਰੀ ਹਸਪਤਾਲ ਵਿੱਚ ਕਥਿਤ ਤੌਰ 'ਤੇ ਬਲਾਤਕਾਰ ਅਤੇ ਕਤਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਸ ਪ੍ਰਸਿੱਧ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕੋਲਕਾਤਾ ਦੇ ਪੁਲਸ ਕਮਿਸ਼ਨਰ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਜੂਨੀਅਰ ਡਾਕਟਰਾਂ ਨੇ ਰਾਜ ਦੇ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਸਵਾਸਥ ਭਵਨ ਦੇ ਬਾਹਰ ਦੂਜੇ ਦਿਨ ਵੀ ਆਪਣਾ ਧਰਨਾ ਜਾਰੀ ਰੱਖਿਆ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪ੍ਰਦਰਸ਼ਨ ਕਰ ਰਹੇ 'ਰੈਜ਼ੀਡੈਂਟ ਡਾਕਟਰਾਂ' ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ 'ਤੇ ਪਰਤਣ ਦਾ ਨਿਰਦੇਸ਼ ਦਿੰਦੇ ਕਿਹਾ ਸੀ ਕਿ ਜੇਕਰ ਉਹ ਕੰਮ 'ਤੇ ਪਰਤਦੇ ਹਨ ਤਾਂ ਉਨ੍ਹਾਂ ਵਿਰੁੱਧ ਕੋਈ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਇਹ ਨਿਰਦੇਸ਼ ਉਸ ਸਮੇਂ ਦਿੱਤੇ, ਜਦੋਂ ਪੱਛਮੀ ਬੰਗਾਲ ਸਰਕਾਰ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਕੰਮ 'ਤੇ ਵਾਪਸ ਆਉਣ 'ਤੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਵਿਰੁੱਧ ਸਜ਼ਾਤਮਕ ਤਬਾਦਲਿਆਂ ਸਮੇਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਰਾਜ ਸਰਕਾਰ ਨੇ ਕਿਹਾ ਕਿ ਉਸਨੇ ਪ੍ਰਦਰਸ਼ਨਕਾਰੀਆਂ ਨੂੰ ਪੱਤਰ ਲਿਖਿਆ ਹੈ ਅਤੇ ਘਟਨਾ ਨੂੰ ਲੈ ਕੇ ਅੜਿੱਕਾ ਸੁਲਝਾਉਣ ਲਈ ਸੂਬਾ ਸਕੱਤਰੇਤ 'ਨਬੰਨਾ' ਵਿਖੇ ਮੀਟਿੰਗ ਲਈ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਹਾਲਾਂਕਿ, ਵਿਰੋਧ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਮੀਟਿੰਗ ਲਈ ਪੱਤਰ ਰਾਜ ਦੇ ਸਿਹਤ ਸਕੱਤਰ ਦਾ ਸੀ, ਜਿਸ ਦਾ ਉਹ ਅਸਤੀਫਾ ਮੰਗ ਰਹੇ ਸਨ ਅਤੇ ਉਹਨਾਂ ਨੇ ਇਸਨੂੰ 'ਅਪਮਾਨਜਨਕ' ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਡੈਲੀਗੇਟਾਂ ਦੀ ਗਿਣਤੀ 10 ਤੱਕ ਸੀਮਤ ਕਰਨਾ ਵੀ ‘ਨਿਰਾਦਰ’ ਹੈ। ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਦੀ ਲਾਸ਼ 9 ਅਗਸਤ ਨੂੰ ਬਰਾਮਦ ਕੀਤੀ ਗਈ ਸੀ। ਇਸ ਅਪਰਾਧ ਦੇ ਸਬੰਧ ਵਿੱਚ ਅਗਲੇ ਦਿਨ ਇੱਕ ਸਹਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8