ਪੱਛਮੀ ਬੰਗਾਲ ਦੇ ਹਸਪਤਾਲ ’ਚ ਬੱਚੇ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨ
Tuesday, Oct 14, 2025 - 10:02 PM (IST)

ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੇ ਪੂਰਬੀ ਮੇਦੀਨੀਪੁਰ ਜ਼ਿਲੇ ਦੇ ਇਕ ਸਰਕਾਰੀ ਹਸਪਤਾਲ ਵਿਚ 2 ਮਹੀਨੇ ਦੇ ਬੱਚੇ ਦੀ ਮੌਤ ਦੇ ਵਿਰੋਧ ਵਿਚ ਹੋਏ ਪ੍ਰਦਰਸ਼ਨ ਦੌਰਾਨ ਭੀੜ ਨੇ ਇਕ ਪੁਲਸ ਮੁਲਾਜ਼ਮ ’ਤੇ ਹਮਲਾ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਮੁਲਾਜ਼ਮ ’ਤੇ ਹਮਲਾ ਕਰਨ ਵਾਲਿਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਰਿਵਾਰ ਨੇ ਦੋਸ਼ ਲਗਾਇਆ ਕਿ ਬੱਚੇ ਦੀ ਮੌਤ ਲਾਪਰਵਾਹੀ ਕਾਰਨ ਹੋਈ ਹੈ, ਜਦੋਂ ਕਿ ਪੁਲਸ ਮੁਲਾਜ਼ਮ ’ਤੇ ਬੱਚੇ ਦੇ ਪਰਿਵਾਰ ਨਾਲ ਬਦਸਲੂਕੀ ਕਰਨ ਦਾ ਦੋਸ਼ ਸੀ।