ਸਿਹਤ ਕਰਮਚਾਰੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਣ ਸੂਬਾ : ਗ੍ਰਹਿ ਮੰਤਰਾਲਾ

04/22/2020 11:44:24 PM

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਡਾਕਟਰਾਂ, ਸਿਹਤ ਕਰਮਚਾਰੀਆਂ, ਮੈਡੀਕਲ ਸਟਾਫ ਅਤੇ ਕੋਰੋਨਾ ਮਹਾਮਾਰੀ ਨਾਲ ਲੜ ਰਹੇ ਕਰਮਚਾਰੀਆਂ ਨੂੰ ਸੁਰੱਖਿਆ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਖਿਲਾਫ ਹਿੰਸਾ ਕਰਣ ਅਤੇ ਉਨ੍ਹਾਂ ਦੇ ਕੰਮ 'ਚ ਅੜਿੱਕਾ ਪਾਉਣ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਣ ਦਾ ਨਿਰਦੇਸ਼ ਦਿੱਤਾ ਹੈ।

ਗ੍ਰਹਿ ਮੰਤਰਾਲਾ ਨੇ ਸੂਬਿਆਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਕੋਰੋਨਾ ਯੋਧਾਵਾਂ ਦੇ ਅੰਤਮ ਸੰਸਕਾਰ 'ਚ ਅੜਿੱਕਾ ਪਹੁੰਚਾਣ ਵਾਲੇ ਲੋਕਾਂ ਖਿਲਾਫ ਵੀ ਸਖਤ ਕਦਮ ਚੁੱਕੇ। ਗ੍ਰਹਿ ਸਕੱਤਰ ਵਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬੁੱਧਵਾਰ ਨੂੰ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿਹਤ ਕਰਮਚਾਰੀਆਂ ਖਿਲਾਫ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਕਰਣ ਨੂੰ ਕਿਹਾ ਹੈ। ਮੰਤਰਾਲਾ ਨੇ ਸੂਬਿਆਂ ਨੂੰ ਯਾਦ ਦਿਵਾਇਆ ਹੈ ਕਿ ਇਸ ਬਾਰੇ 24 ਮਾਰਚ, 4 ਅਤੇ 11 ਅਪ੍ਰੈਲ ਨੂੰ ਵੀ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਜਾ ਚੁੱਕਾ ਹੈ।

Inder Prajapati

This news is Content Editor Inder Prajapati