ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ : ਪੁਡੂਚੇਰੀ CM
Saturday, Aug 31, 2019 - 12:49 PM (IST)

ਪੁਡੂਚੇਰੀ—ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਾਮੀ ਨੇ ਸਰਕਾਰੀ ਅਧਿਆਪਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਬਜਾਏ ਸਰਕਾਰੀ ਸੰਸਥਾਵਾਂ ’ਚ ਪੜ੍ਹਾਉਣ। ਮੁੱਖ ਮੰਤਰੀ ਨੇ ਇੱਕ ਟੀ. ਵੀ. ਚੈਨਲ ਦੁਆਰਾ ਵੱਖ-ਵੱਖ ਸ਼੍ਰੇਣੀਆਂ ਤਹਿਤ ਪੁਰਸਕਾਰ ਜਿੱਤਣ ਵਾਲਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ‘‘ਮੈਂ ਹਾਲ ਹੀ ਦੌਰਾਨ ਇੱਕ ਪਿੰਡ ਦੇ ਸਕੂਲ ਦੌਰੇ ’ਤੇ ਗਿਆ ਸੀ ਅਤੇ ਇਹ ਜਾਣ ਕੇ ਕਾਫੀ ਨਿਰਾਸ਼ਾ ਹੋਈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰਾਈਵੇਟ ਸਕੂਲਾਂ ਨੂੰ ਪਹਿਲ ਦਿੰਦੇ ਹਨ।’’
ਉਨ੍ਹਾਂ ਨੇ ਕਿਹਾ, ‘‘ਇਹ ਨਿਰਾਸ਼ਾਜਨਕ ਰੁਝਾਨ ਹੈ। ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੀ ਥਾਂ ਸਰਕਾਰੀ ਸਕੂਲਾਂ ਦਾ ਚੋਣ ਕਰ ਕੇ ਦੂਜਿਆਂ ਲਈ ਮਿਸਾਲ ਪੇਸ਼ ਕਰਨੀ ਚਾਹੀਦੀ ਹੈ।’’
ਉਨ੍ਹਾਂ ਨੇ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਤਰੁੰਤ ਡਾਕਟਰੀ ਸਹੂਲਤਾਂ ਲਈ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ 5,000 ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਸੰਬੰਧੀ ਕਿਹਾ ਕਿ ਇਸ ਕਦਮ ਨੂੰ ਪੁਡੂਚੇਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ’ਤੇ ਸ਼ਲਾਘਾ ਕੀਤੀ ਗਈ ਹੈ।