ਪੁਡੂਚੇਰੀ ''ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ

7/5/2020 5:39:13 PM

ਪੁਡੂਚੇਰੀ- ਪੁਡੂਚੇਰੀ ਦੀ ਉੱਪ ਰਾਜਪਾਲ ਕਿਰਨ ਬੇਦੀ ਨੇ ਪਿਛਲੇ ਇਕ ਹਫ਼ਤੇ ਦੌਰਾਨ ਪ੍ਰਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਬੇਦੀ ਨੇ ਐਤਵਾਰ ਨੂੰ ਕਿਹਾ,''ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਅਤੇ ਅਰੋਗਿਆ ਸੇਤੂ ਵਰਗੇ ਨਿਯਮਾਂ ਤੋਂ ਇਲਾਵਾ ਸੈਨੀਟੇਸ਼ਨ ਮੁਹਿੰਮ ਚਲਾਉਣ ਦੇ ਬਾਵਜੂਦ ਪ੍ਰਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣਾ ਕਾਫ਼ੀ ਚਿੰਤਾ ਦਾ ਵਿਸ਼ਾ ਹੈ।''

ਉੱਪ ਰਾਜਪਾਲ ਨੇ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਲੋਕ ਬਿਨਾਂ ਕਿਸੇ ਜਾਣਕਾਰੀ ਦੇ ਪੁਡੂਚੇਰੀ 'ਚ ਪ੍ਰਵੇਸ਼ ਕਰ ਰਹੇ ਹਨ ਅਤੇ ਇੱਥੇ ਆਪਣੇ ਪਰਿਵਾਰਾਂ ਨੂੰ ਵੀ ਇਨਫੈਕਟਡ ਕਰ ਰਹੇ ਹਨ। ਕਈ ਗੁਆਂਢੀ ਸੂਬਿਆਂ 'ਚ ਵੱਡੀ ਗਿਣਤੀ 'ਚ ਕੰਟੇਨਮੈਂਟ ਜ਼ੋਨ ਹਨ, ਇਸ ਲਈ ਸਾਨੂੰ ਕਾਫ਼ੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਤਾਮਿਲਨਾਡੂ 'ਚ ਕੋਰੋਨਾ ਵਾਇਰਸ ਇਨਫੈਕਸ਼ਨ 'ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਪੁਡੂਚੇਰੀ ਲਈ ਖਤਰਾ ਬਣਿਆ ਹੋਇਆ ਹੈ, ਇਸ ਲਈ ਇੱਥੋਂ ਦੇ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਤੋਂ ਇਲਾਵਾ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨਾ ਹੋਵੇਗਾ। ਲੋਕਾਂ ਨੂੰ ਪੁਡੂਚੇਰੀ 'ਚ ਆਉਣ ਵਾਲੇ ਲੋਕਾਂ ਨੂੰ ਲੈ ਕੇ ਬੇਹੱਦ ਸਾਵਧਾਨ ਰਹਿਣ ਦੀ ਜ਼ਰੂਰਤ ਹੈ।


DIsha

Content Editor DIsha