ਪੁਲਵਾਮਾ ਹਮਲਾ: PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

02/14/2020 9:26:36 AM

ਨਵੀਂ ਦਿੱਲੀ—ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ) ਜਵਾਨਾਂ ਦੇ ਕਾਫਲੇ 'ਤੇ ਆਤਮਘਾਤੀ ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਇਸ ਹਮਲੇ ਨੂੰ ਭਾਵੇਂ ਪੂਰਾ ਇਕ ਸਾਲ ਬੀਤ ਚੁੱਕਾ ਹੈ ਪਰ ਅੱਜ ਵੀ ਲੋਕਾਂ ਦੇ ਦਿਲਾਂ 'ਚ ਤਾਜ਼ਾ ਹੈ।

PunjabKesari

ਪੁਲਵਾਮਾ ਹਮਲੇ ਦੀ ਪਹਿਲੀ ਬਰਸੀ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਟਵਿੱਟਰ ਹੈਂਡਲ 'ਤੇ ਟਵੀਟ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੀ ਵੀ ਭੁੱਲਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲਿਖਿਆ, '' ਪਿਛਲੇ ਸਾਲ ਪੁਲਵਾਮਾ 'ਚ ਸੁਰੱਖਿਆ ਬਲਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਹ ਬੇਮਿਸਾਲ ਵਿਅਕਤੀ ਸੀ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਸੁਰੱਖਿਆ ਅਤੇ ਸੇਵਾ ਕਰਨ 'ਚ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਭਾਰਤ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ।''

PunjabKesari

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਗ੍ਰਹਿ ਮੰਤਰੀ ਨੇ ਟਵੀਟ 'ਚ ਲਿਖਿਆ ਹੈ, ''ਮੈਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਪ੍ਰਦਾਨ ਕਰਦਾ ਹਾਂ। ਭਾਰਤ ਹਮੇਸ਼ਾ ਸਾਡੇ ਬਹਾਦੁਰ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧੰਨਵਾਦੀ ਰਹੇਗਾਂ, ਜਿਨ੍ਹਾਂ ਨੇ ਸਾਡੀ ਮਾਤਭੂਮੀ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਬਲੀਦਾਨ ਦਿੱਤਾ।''

PunjabKesari

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਟਵੀਟ 'ਚ ਲਿਖਿਆ, ''2019 'ਚ ਅੱਜ ਦੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਸੀ.ਆਰ.ਪੀ.ਐੱਫ ਦੇ ਜਵਾਨਾਂ ਨੂੰ ਯਾਦ ਕਰ ਰਿਹਾ ਹਾਂ। ਭਾਰਤ ਉਨ੍ਹਾਂ ਦੇ ਬਲੀਦਾਨ ਨੂੰ ਕਦੀ ਭੁੱਲ ਨਹੀਂ ਸਕੇਗਾ। ਅੱਤਵਾਦੀਆਂ ਖਿਲਾਫ ਪੂਰਾ ਦੇਸ਼ ਇਕਜੁੱਟ ਹੈ ਅਤੇ ਅਸੀਂ ਇਸ ਬੁਰਾਈ ਖਿਲਾਫ ਲੜਾਈ ਨੂੰ ਜਾਰੀ ਰੱਖਣ ਲਈ ਵਚਨਬੱਧ ਹਾਂ।''

PunjabKesari

ਜ਼ਿਕਰਯੋਗ ਹੈ ਕਿ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਨਾ ਜ਼ਿਲੇ ਦੇ ਲੀਥੋਪੋਰਾ 'ਚ ਸੀ.ਆਰ.ਪੀ.ਐੱਫ ਦੇ ਜਵਾਨਾਂ ਨਾਲ ਭਰੀ ਬੱਸ ਨੂੰ ਇਕ ਵਿਸਫੋਟਕ ਨਾਲ ਭਰੀ ਗੱਡੀ ਨੇ ਟੱਕਰ ਮਾਰ ਦਿੱਤੀ ਸੀ। 14 ਫਰਵਰੀ ਨੂੰ ਹੀ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹੁਣ ਤੱਕ ਦੇ ਸਭ ਤੋਂ ਵੱਡੇ ਆਤਮਘਾਤੀ ਹਮਲੇ ਨੂੰ ਅੰਜ਼ਾਮ ਦਿੱਤਾ ਸੀ। ਇਸ ਅੱਤਵਾਦੀ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ ਦੇ 40 ਤੋਂ ਜ਼ਿਆਦਾ ਜਵਾਨ ਸ਼ਹੀਦ ਹੋਏ ਸੀ। ਅੱਜ ਪੁਲਵਾਮਾ ਹਮਲੇ ਦੀ ਪਹਿਲੀ ਬਰਸੀ ਹੈ।

 


Iqbalkaur

Content Editor

Related News