ਪੁਲਵਾਮਾ ''ਚ ਮੁਕਾਬਲਾ:  ਜਵਾਨ ਸ਼ਹੀਦ, ਇਕ ਅੱਤਵਾਦੀ ਢੇਰ

Wednesday, Aug 12, 2020 - 10:44 AM (IST)

ਪੁਲਵਾਮਾ ''ਚ ਮੁਕਾਬਲਾ:  ਜਵਾਨ ਸ਼ਹੀਦ, ਇਕ ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁੱਧਵਾਰ ਯਾਨੀ ਕਿ ਅੱਜ ਫ਼ੌਜ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਸ ਦੌਰਾਨ ਇਕ ਹੋਰ ਜਵਾਨ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਪੁਲਵਾਮਾ ਦੇ ਕਾਮਰਾਜੀਪੋਰਾ ਪਿੰਡ ਦੇ ਇਕ ਬਾਗ ਵਿਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ਵਿਚ ਤੜਕੇ ਤਲਾਸ਼ੀ ਮੁਹਿੰਮ ਚਲਾਈ ਗਈ। 

ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ਵਿਚ 2 ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਫ਼ੌਜ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਗੰਭੀਰ ਰੂਪ ਨਾਲ ਜ਼ਖਮੀ ਇਕ ਜਵਾਨ ਨੇ ਦਮ ਤੋੜ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਿਚ ਇਕ ਅੱਤਵਾਦੀ ਵੀ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇਕ ਏਕੇ ਰਾਈਫਲ ਅਤੇ ਕੁਝ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਦਾ ਸੰਬੰਧ ਕਿਸ ਅੱਤਵਾਦੀ ਸੰਗਠਨ ਨਾਲ ਸੀ।


author

Tanu

Content Editor

Related News