ਪੁਲਵਾਮਾ ''ਚ ਹਿਜ਼ਬੁਲ ਦੇ ਤਿੰਨ ਅੱਤਵਾਦੀ ਗ੍ਰਿਫਤਾਰ

03/09/2020 4:55:08 PM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਸੁਰੱਖਿਆ ਫੋਰਸਾਂ ਨੇ ਸੋਮਵਾਰ ਨੂੰ ਹਿਜ਼ਬੁਲ ਮੁਜਾਹੀਦੀਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਵਾਮਾ ਦੇ ਤ੍ਰਾਲ 'ਚ ਹਿਜ਼ਬੁਲ ਦੇ ਅੱਤਵਾਦੀ ਆਦਿਲ ਰਸੂਲ ਗਨਾਈ, ਰਿਆਜ ਅਹਿਮਦ ਅਤੇ ਮੁਹੰਮਦ ਇਸ਼ਾਕ ਭਟ ਨੂੰ ਗ੍ਰਿਫਤਾਰ ਕੀਤਾ।

ਉਨ੍ਹਾਂ ਨੇ ਦੱਸਿਆ ਕਿ ਇਹ ਤਿੰਨੋਂ ਹਿਜ਼ਬੁਲ ਅੱਤਵਾਦੀਆਂ ਨੂੰ ਪਨਾਹ ਅਤੇ ਹੋਰ ਰਸਦ ਮਦਦ ਪ੍ਰਦਾਨ ਕਰਨ 'ਚ ਸ਼ਾਮਲ ਸਨ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਜਨਵਰੀ 'ਚ ਸੁਰੱਖਿਆ ਫੋਰਸਾਂ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਨਵਰੀ ਤੋਂ ਹੁਣ ਤੱਕ 50 ਤੋਂ ਵਧ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਘਾਟੀ 'ਚ ਵੱਖ-ਵੱਖ ਮੁਹਿੰਮਾਂ 'ਚ ਲਗਭਗ 25 ਅੱਤਵਾਦੀ ਮਾਰੇ ਗਏ ਹਨ।

DIsha

This news is Content Editor DIsha