ਪੁਲਵਾਮਾ ''ਚ ਪਥਰਾਅ ਕਰਨ ''ਤੇ 12 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

Wednesday, Mar 11, 2020 - 02:31 PM (IST)

ਪੁਲਵਾਮਾ ''ਚ ਪਥਰਾਅ ਕਰਨ ''ਤੇ 12 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

ਸ਼੍ਰੀਨਗਰ— ਦੱਖਣੀ-ਕਸ਼ਮੀਰ ਦੇ ਪੁਲਵਾਮਾ 'ਚ ਪਥਰਾਅ ਕਰਨ 'ਚ ਕਥਿਤ ਤੌਰ 'ਤੇ ਸ਼ਾਮਲ ਘੱਟੋ-ਘੱਟ 12 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਦੇਰ ਰਾਤ ਸੁਰੱਖਿਆ ਫੋਰਸਾਂ ਨੇ ਪੁਲਵਾਮਾ ਦੇ ਵੱਖ-ਵੱਖ ਪਿੰਡਾਂ 'ਚ ਛਾਪੇ ਮਾਰੇ।

ਇਸ ਦੌਰਾਨ ਸੁਰੱਖਿਆ ਫੋਰਸਾਂ ਨੇ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਲ ਘੱਟੋ-ਘੱਟ 12 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਹਾਲਾਂਕਿ ਦਾਅਵਾ ਕੀਤਾ ਕਿ ਉਹ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਲ ਨਹੀਂ ਸਨ। ਦੋਸ਼ੀਆਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਤੁਰੰਤ ਛੱਡਣ ਦੀ ਮੰਗ ਕਰ ਰਹੇ ਹਨ।


author

DIsha

Content Editor

Related News