ਪੁਲਵਾਮਾ ਹਮਲੇ ਦਾ ਬਦਲਾ ਪੂਰਾ, ਜੈਸ਼ ਕਮਾਂਡਰ ਅੱਤਵਾਦੀ ਸੱਜਾਦ ਭੱਟ ਢੇਰ

06/18/2019 5:28:01 PM

ਜੰਮੂ- ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਮੰਗਲਵਾਰ ਯਾਨੀ ਕਿ ਅੱਜ ਸੁਰੱਖਿਆ ਫੋਰਸ ਦੇ ਜਵਾਨਾਂ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਵਾਮਾ ਅੱਤਵਾਦੀ ਹਮਲੇ ਦੇ ਮੁੱਖ ਸਾਜਿਸ਼ਕਰਤਾਵਾਂ 'ਚੋਂ ਇਕ ਹੋਰ ਜੈਸ਼ ਕਮਾਂਡਰ ਸੱਜਾਦ ਭੱਟ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਢੇਰ ਕਰ ਦਿੱਤਾ ਹੈ। ਉਸ ਤੋਂ ਇਲਾਵਾ ਇਸ ਐਨਕਾਊਂਟਰ ਵਿਚ ਇਕ ਹੋਰ ਅੱਤਵਾਦੀ ਵੀ ਮਾਰਿਆ ਗਿਆ ਹੈ। ਦੱਸਣਯੋਗ ਹੈ ਕਿ ਸੱਜਾਦ ਭੱਟ ਉਹ ਹੀ ਅੱਤਵਾਦੀ ਹੈ, ਜਿਸ ਦੀ ਕਾਰ ਦਾ ਇਸਤੇਮਾਲ 14 ਫਰਵਰੀ 2019 ਨੂੰ ਪੁਲਵਾਮਾ 'ਚ ਹੋਏ ਸੀ. ਆਰ. ਪੀ. ਐੱਫ. ਕਾਫਲੇ 'ਤੇ ਹਮਲੇ 'ਚ ਕੀਤਾ ਗਿਆ ਸੀ। ਲੰਬੇ ਸਮੇਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਸੱਜਾਦ ਨੇ ਹੀ ਕਾਰ 'ਚ ਆਈ. ਈ. ਡੀ. ਭਰ ਕੇ ਸੀ. ਆਰ. ਪੀ. ਐੱਫ. ਦੇ ਕਾਫਲੇ ਨੂੰ ਨਿਸ਼ਾਨਾ ਬਣਾਉਣ ਦੀ ਪੂਰੀ ਯੋਜਨਾ ਬਣਾਈ ਸੀ। ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ ਦੀ ਬੱਸ ਨੂੰ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ (ਜੇ. ਈ. ਐੱਮ.) ਨੇ ਲਈ ਸੀ। ਪੁਲਵਾਮਾ ਹਮਲਾ ਜੰਮੂ-ਕਸ਼ਮੀਰ ਦੇ ਹੁਣ ਤਕ ਦੇ ਸਭ ਤੋਂ ਭਿਆਨਕ ਅੱਤਵਾਦੀ ਹਮਲੇ 'ਚੋਂ ਇਕ ਹੈ। ਆਤਮਘਾਤੀ ਹਮਲਾਵਰ ਸੱਜਾਦ ਭੱਟ ਨੇ 200 ਕਿਲੋ ਵਿਸਫੋਟਕ ਨਾਲ ਲੱਦੀ ਕਾਰ ਨੂੰ ਸੀ. ਆਰ. ਪੀ. ਐੱਫ. ਦੀ ਇਕ ਬੱਸ ਨਾਲ ਸ਼੍ਰੀਨਗਰ-ਜੰਮੂ ਹਾਈਵੇਅ 'ਤੇ ਟਕਰਾ ਦਿੱਤਾ ਸੀ।

ਓਧਰ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਮੰਗਲਵਾਰ ਦੀ ਸਵੇਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਢੇਰ ਹੋ ਗਏ।

Tanu

This news is Content Editor Tanu