ਪੁਲਵਾਮਾ ਅੱਤਵਾਦੀ ਹਮਲੇ ਦੇ ਦੋਸ਼ੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Tuesday, Sep 24, 2024 - 01:04 PM (IST)
ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐਫ) ਦੇ ਕਾਫ਼ਲੇ ’ਤੇ ਪੰਜ ਸਾਲ ਪਹਿਲਾ ਹੋਏ ਅਤਿਵਾਦੀ ਹਮਲੇ ਦੇ ਇੱਕ 32 ਸਾਲਾ ਮੁਲਜ਼ਮ ਦੀ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਕਾਕਾਪੋਰਾ ਦੇ ਹਾਜੀਬਲ ਪਿੰਡ ਦਾ ਬਿਲਾਲ ਅਹਿਮਦ ਕੁਚੇ ਉਨ੍ਹਾਂ 19 ਲੋਕਾਂ 'ਚ ਸ਼ਾਮਲ ਸੀ, ਜਿਨ੍ਹਾਂ 'ਤੇ ਇਸ ਮਾਮਲੇ 'ਚ ਰਸਮੀ ਤੌਰ 'ਤੇ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ
ਪੁਲਵਾਮਾ ਦੇ ਲੇਥਪੋਰਾ ਵਿੱਚ 14 ਫਰਵਰੀ, 2019 ਨੂੰ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਵਿਸਫੋਟਕਾਂ ਨਾਲ ਭਰੀ ਆਪਣੀ ਕਾਰ ਨਾਲ ਸੀਆਰਪੀਐਫ ਦੇ ਕਾਫਲੇ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕੁਚੇ ਨੂੰ 17 ਸਤੰਬਰ ਨੂੰ ਕਿਸ਼ਤਵਾੜ ਜ਼ਿਲ੍ਹਾ ਜੇਲ੍ਹ ਵਿੱਚ ਬੀਮਾਰ ਹੋਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹਨਾਂ ਦੱਸਿਆ ਕਿ ਸੋਮਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਹਸਪਤਾਲ 'ਚ ਮਹਿਲਾ ਡਾਕਟਰ ਦੀ ਲੱਤਾਂ-ਮੁੱਕਿਆਂ ਨਾਲ ਕੁੱਟਮਾਰ, ਵਾਲਾਂ ਤੋਂ ਫੜ ਧੂਹ-ਧੂਹ ਖਿੱਚਿਆ
ਪੁਲਵਾਮਾ ਹਮਲੇ ਦੇ ਮਾਮਲੇ ਵਿੱਚ ਕੁਚੇ ਅਤੇ 18 ਹੋਰ ਮੁਲਜ਼ਮਾਂ ਵਿਰੁੱਧ 25 ਅਗਸਤ, 2020 ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਦੁਆਰਾ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ਵਿੱਚ ਸ਼ਾਮਲ ਸੀ। ਕੁਚੇ ਅਤੇ ਹੋਰ ਦੋਸ਼ੀਆਂ ਸ਼ਾਕਿਰ ਬਸ਼ੀਰ, ਇੰਸ਼ਾ ਜਾਨ ਅਤੇ ਪੀਰ ਤਾਰਿਕ ਅਹਿਮਦ ਸ਼ਾਹ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੂੰ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਪਨਾਹ ਦਿੱਤੀ ਸੀ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਕੰਟੇਨਰ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਕੇ 'ਤੇ ਮੌਤ
ਰਣਬੀਰ ਪੀਨਲ ਕੋਡ, ਆਰਮਜ਼ ਐਕਟ, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਵਿਦੇਸ਼ੀ ਕਾਨੂੰਨ ਅਤੇ ਜੰਮੂ-ਕਸ਼ਮੀਰ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ (ਰੋਕਥਾਮ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਅੱਤਵਾਦੀ ਹਮਲੇ 'ਚ ਸ਼ਾਮਲ ਤਿੰਨ ਪਾਕਿਸਤਾਨੀਆਂ ਸਮੇਤ ਛੇ ਅੱਤਵਾਦੀ ਵੱਖ-ਵੱਖ ਮੁਕਾਬਲੇ 'ਚ ਮਾਰੇ ਗਏ ਸਨ, ਜਦਕਿ ਜੈਸ਼-ਏ-ਮੁਹੰਮਦ ਦੇ ਸੰਸਥਾਪਕ ਮਸੂਦ ਅਜ਼ਹਰ ਸਮੇਤ ਛੇ ਹੋਰ ਅੱਤਵਾਦੀ ਅਜੇ ਵੀ ਫ਼ਰਾਰ ਹਨ। NIA ਦੇ ਅਨੁਸਾਰ, ਪੁਲਵਾਮਾ ਹਮਲਾ ਅੱਤਵਾਦੀ ਸੰਗਠਨ ਦੀ ਪਾਕਿਸਤਾਨ ਸਥਿਤ ਲੀਡਰਸ਼ਿਪ ਦੁਆਰਾ ਰਚੀ ਗਈ ਇੱਕ ਯੋਜਨਾਬੱਧ ਅਪਰਾਧਿਕ ਸਾਜ਼ਿਸ਼ ਦਾ ਨਤੀਜਾ ਸੀ।
ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8