ਪੁਲਵਾਮਾ 'ਚ ਅੱਤਵਾਦੀ ਹਮਲਾ, ਇਕ ਪੁਲਸ ਕਰਮਚਾਰੀ ਸ਼ਹੀਦ, ਇਕ ਜ਼ਖਮੀ

05/21/2020 4:46:32 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਫੋਰਸਾਂ ਦਲ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਪੁਲਵਾਮਾ 'ਚ ਇਕ ਪੁਲਸ ਕਰਮਚਾਰੀ ਸ਼ਹੀਦ ਅਤੇ ਇਕ ਹੋਰ ਪੁਲਸ ਕਰਮਚਾਰੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵੀਰਵਾਰ ਦੁਪਹਿਰ ਬਾਅਦ ਪੇਰਚੂ ਪੁਲ ਕੋਲ ਹੋਈ, ਜਿੱਥੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਅਤੇ ਜੰਮੂ-ਕਸ਼ਮੀਰ ਪੁਲਸ ਦਾ ਇਕ ਸਾਂਝਾ ਗਸ਼ਤੀ ਦਲ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਯਕੀਨੀ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਹਮਲੇ 'ਚ ਇੰਡੀਆ ਰਿਜ਼ਰਵ ਪੁਲਸ ਦੀ 10ਵੀਂ ਬਟਾਲੀਅਨ ਦੇ 3 ਕਰਮਚਾਰੀ ਅਨੁਜ ਸਿੰਘ ਅਤੇ ਮੁਹੰਮਦ ਇਬਰਾਹਿਮ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅਨੁਜ ਸਿੰਘ ਨੇ ਬਾਅਦ 'ਚ ਦਮ ਤੋੜ ਦਿੱਤਾ, ਜਦੋਂ ਕਿ ਇਬਰਾਹਿਮ ਇਕ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਹਨ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਤਲਾਸ਼ 'ਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸ਼੍ਰੀਨਗਰ ਦੇ ਬਾਹਰੀ ਖੇਤਰ ਸੂਰਾ 'ਚ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ 2 ਕਰਮਚਾਰੀ ਅੱਤਵਾਦੀਆਂ ਦੇ ਹਮਲੇ 'ਚ ਸ਼ਹੀਦ ਹੋ ਗਏ ਸਨ।


DIsha

Content Editor

Related News