ਪੁਲਵਾਮਾ ਹਮਲੇ ਦਾ ''ਜਸ਼ਨ'' ਮਨਾਉਣ ਦੌਰਾਨ 4 ਕਸ਼ਮੀਰੀਆਂ ਖਿਲਾਫ ਮਾਮਲਾ ਦਰਜ਼
Sunday, Feb 17, 2019 - 08:40 PM (IST)

ਜੈਪੁਰ— ਜੈਪੁਰ ਦਿਹਾਤੀ ਦੇ ਚੰਦਬਾਜ਼ੀ ਥਾਣਾ ਖੇਤਰ ਸਥਿਤ ਇਕ ਪ੍ਰਾਈਵੇਟ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਪੁਲਵਾਮਾ ਵਿਚ ਅੱਤਵਾਦੀ ਹਮਲੇ ਦੇ 'ਜਸ਼ਨ' ਦਾ ਸੰਦੇਸ਼ ਵਟਸਐਪ 'ਤੇ ਵਾਇਰਲ ਕਰਨ ਦੇ ਦੋਸ਼ ਹੇਠ 4 ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਐਤਵਾਰ ਮਾਮਲਾ ਦਰਜ ਕਰਵਾਇਆ। ਯੂਨੀਵਰਸਿਟੀ ਪ੍ਰਸ਼ਾਸਨ ਨੇ ਉਕਤ ਚਾਰਾਂ ਵਿਦਿਆਰਥੀਆਂ ਨੂੰ ਸ਼ਨੀਵਾਰ ਕਾਲਜ ਅਤੇ ਹੋਸਟਲ ਤੋਂ ਮੁਅੱਤਲ ਕਰ ਦਿੱਤਾ ਸੀ। ਸੀਨੀਅਰ ਅਧਿਕਾਰੀ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦੀ ਹੀ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
ਕਸ਼ਮੀਰੀ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਦੀ ਚਿੰਤਾ
ਦਿੱਲੀ ਰਹਿੰਦੇ ਕਸ਼ਮੀਰੀ ਵਿਦਿਆਰਥੀਆਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਪੁਲਸ ਦਾ ਕਹਿਣਾ ਹੈ ਕਿ ਕੌਮੀ ਰਾਜਧਾਨੀ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਸਭ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਇਕ ਕਸ਼ਮੀਰੀ ਵਿਦਿਆਰਥੀ ਨੇ ਕਿਹਾ ਕਿ ਕਿਸੇ ਵੀ ਕਸ਼ਮੀਰੀ ਦੀ ਜ਼ਿੰਦਗੀ ਨੂੰ ਖਤਰੇ ਵਿਚ ਨਹੀਂ ਪਾਇਆ ਜਾਣਾ ਚਾਹੀਦਾ। ਪੂਰੇ ਭਾਰਤ ਵਿਚ ਲੋਕਾਂ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੁਲਸ ਦੇ ਡਿਪਟੀ ਕਮਿਸ਼ਨਰ ਮਧੂ ਵਰਮਾ ਨੇ ਕਿਹਾ ਕਿ ਸਭ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।