ਅਲਰਟ: ਪੁਲਵਾਮਾ ਤੋਂ ਵੀ ਵੱਡੇ ਹਮਲੇ ਦੀ ਤਿਆਰੀ 'ਚ ਜੈਸ਼

02/21/2019 10:05:49 AM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਪਿਛਲੇ ਦਿਨੀਂ ਅੱਤਵਾਦੀ ਹਮਲੇ 'ਚ 40 ਭਾਰਤੀ ਜਵਾਨ ਸ਼ਹੀਦ ਹੋ ਗਏ। ਇਸ ਹਮਲੇ ਤੋਂ ਬਾਅਦ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇਸ਼ ਦੇ ਹੋਰ ਹਿੱਸਿਆਂ 'ਚ ਵੀ ਇਸ ਤੋਂ ਵੱਡੇ ਹਮਲੇ ਦੀ ਸਾਜਿਸ਼ ਰਚ ਰਿਹਾ ਹੈ। ਖੁਫੀਆ ਏਜੰਸੀਆਂ ਨੇ ਇਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਬੀਤੀ 16-17 ਫਰਵਰੀ ਨੂੰ ਜੈਸ਼ ਦੇ ਸਰਗਨਾ ਅਤੇ ਕਸ਼ਮੀਰ 'ਚ ਉਸ ਦੇ ਅੱਤਵਾਦੀਆਂ ਦਰਮਿਆਨ ਹੋਈ ਗੱਲਬਾਤ ਰਾਹੀਂ ਖੁਫੀਆ ਏਜੰਸੀਆਂ ਨੇ ਇਸ ਹਮਲੇ ਦਾ ਖਦਸ਼ਾ ਜ਼ਾਹਰ ਕੀਤਾ ਹੈ। ਇਕ ਨਿਊਜ਼ ਚੈਨਲ ਅਨੁਸਾਰ ਜੈਸ਼ ਅੱਤਵਾਦੀ ਇਕ ਹੋਰ ਵੱਡਾ ਹਮਲਾ ਕਰ ਕੇ ਵੱਡੀ ਗਿਣਤੀ 'ਚ ਭਾਰਤੀ ਫੌਜੀਆਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਜੁਟੇ ਹਨ। ਬੁੱਧਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ,''ਵੱਖ-ਵੱਖ ਥਾਂਵਾਂ ਤੋਂ ਮਿਲ ਰਹੀ ਜਾਣਕਾਰੀ ਤੋਂ ਅਜਿਹਾ ਲੱਗ ਰਿਹਾ ਹੈ ਕਿ ਜੈਸ਼ ਜੰਮੂ-ਕਸ਼ਮੀਰ ਜਾਂ ਇਸ ਤੋਂ ਬਾਹਰ ਕਿਤੇ ਵੱਡੇ ਹਮਲੇ ਦੀ ਤਿਆਰੀ 'ਚ ਜੁਟਿਆ ਹੈ।

ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਉਹ ਇਸ ਨੂੰ ਲੈ ਕੇ ਗੰਭੀਰ ਹਨ ਅਤੇ ਪੂਰੀ ਤਰ੍ਹਾਂ ਅਲਰਟ ਹਨ ਤਾਂ ਕਿ ਪੁਲਵਾਮਾ ਵਰਗੀ ਕੋਈ ਹੋਰ ਘਟਨਾ ਨਾ ਹੋਵੇ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਅੱਤਵਾਦੀ ਹਮਲੇ 'ਚ 40 ਜਵਾਨ ਸ਼ਹੀਦ ਹੋ ਗਏ ਸਨ।


DIsha

Content Editor

Related News