ਨਿੱਕੀ ਜਿਹੀ ਜਵਾਕੜੀ ਦਾ ਗੰਦੀ ਕਰਤੂਤ ਮਗਰੋਂ ਕਤਲ ! ਪੁਣੇ ਦੀਆਂ ਸੜਕਾਂ ''ਤੇ ਉਤਰੇ ਹਜ਼ਾਰਾਂ ਲੋਕ
Sunday, May 03, 2026 - 12:49 PM (IST)
ਪੁਣੇ- ਪੁਣੇ 'ਚ ਇਕ ਚਾਰ ਸਾਲਾ ਬੱਚੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਵਿਰੋਧ 'ਚ ਸੈਂਕੜੇ ਲੋਕਾਂ ਨੇ ਮੁੰਬਈ-ਬੈਂਗਲੁਰੂ ਹਾਈਵੇਅ ਨੂੰ ਜਾਮ ਕਰ ਦਿੱਤਾ, ਜਿਸ ਨਾਲ ਲਗਭਗ ਚਾਰ ਘੰਟਿਆਂ ਤੱਕ ਰੁਝੇ ਰੂਟ 'ਤੇ ਆਵਾਜਾਈ 'ਚ ਵਿਘਨ ਪਿਆ। ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਸ਼ਾਮ ਨੂੰ 'ਨਵਾਲੇ ਬਰਿੱਜ' ਖੇਤਰ 'ਚ ਪੀੜਤਾ ਦੀ ਲਾਸ਼ ਸੜਕ 'ਤੇ ਰੱਖ ਦਿੱਤੀ ਅਤੇ ਇਸ ਮਾਮਲੇ 'ਚ ਗ੍ਰਿਫ਼ਤਾਰ 65 ਸਾਲਾ ਵਿਅਕਤੀ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ। ਹਾਈਵੇਅ 'ਤੇ ਭਾਰੀ ਟ੍ਰੈਫਿਕ ਜਾਮ ਦਿਖਾਉਂਦੇ ਹੋਏ ਕਈ ਵੀਡੀਓ ਸਾਹਮਣੇ ਆਏ ਹਨ। ਪੀੜਤਾ ਦਾ ਬਾਅਦ 'ਚ ਅੱਧੀ ਰਾਤ ਤੋਂ ਬਾਅਦ ਸਖ਼ਤ ਪੁਲਸ ਸੁਰੱਖਿਆ ਦੇ ਵਿਚਕਾਰ ਵੈਕੁੰਠ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ। ਮਾਮਲੇ 'ਚ ਦੋਸ਼ੀ ਵਿਅਕਤੀ ਮਜ਼ਦੂਰ ਹੈ ਅਤੇ ਉਸ ਦਾ ਅਪਰਾਧਿਕ ਰਿਕਾਰਡ ਹੈ।
ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਬੱਚੀ ਨੂੰ ਖਾਣਾ ਦਿਵਾਉਣ ਦਾ ਲਾਲਚ ਦੇ ਕੇ ਵਰਗਲਾ ਕੇ ਪਸ਼ੂਆਂ ਦੇ ਵਾੜੇ 'ਚ ਲੈ ਗਿਆ, ਜਿੱਥੇ ਉਸ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਉਸ ਨੇ ਦੱਸਿਆ ਕਿ ਬੱਚੀ ਦੇ ਲਾਪਤਾ ਹੋਣ 'ਤੇ ਉਸ ਦੇ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਇਸੇ ਦੌਰਾਨ ਇਕ ਨਿੱਜੀ ਰਿਹਾਇਸ਼ ਦੇ ਸੀਸੀਟੀਵੀ ਫੁਟੇਜ 'ਚ ਦੋਸ਼ੀ, ਬੱਚੀ ਨਾਲ ਨਜ਼ਰ ਆਇਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਸੰਬੰਧਤ ਪ੍ਰਬੰਧਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ 7 ਮਈ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।

ਮਹਾਰਾਸ਼ਟਰ ਦੀ ਉੱਪ ਮੁੱਖ ਮੰਤਰੀ ਸੁਨੇਤਰਾ ਪਵਾਰ ਨੇ ਬੱਚੀ ਦੇ ਪਰਿਵਾਰ ਨਾਲ ਸ਼ਨੀਵਾਰ ਨੂੰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਅਤੇ ਤੁਰੰਤ ਸੁਣਵਾਈ ਦਾ ਭਰੋਸਾ ਦਿੱਤਾ। ਪਵਾਰ ਨੇ ਇਸ਼ ਘਟਨਾ ਨੂੰ 'ਹੈਰਾਨ ਕਰਨ ਵਾਲਾ' ਅਤੇ 'ਮਨੁੱਖਤਾ 'ਤੇ ਧੱਬਾ' ਦੱਸਦੇ ਹੋਏ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਨਿਆਂ ਯਕੀਨੀ ਕਰੇਗੀ। ਉਨ੍ਹਾਂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵੀ ਇਸ ਮਾਮਲੇ 'ਤੇ ਗੱਲ ਕੀਤੀ ਅਤੇ ਤੁਰੰਤ ਅਦਾਲਤੀ ਸੁਣਵਾਈ ਦੀ ਮੰਗ ਕੀਤੀ ਤਾਂ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ। ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ਨੀਵਾਰ ਨੂੰ ਪੁਣੇ ਦਿਹਾਤੀ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਇਸ ਮਾਮਲੇ 'ਚ ਠੋਸ ਸਬੂਤ ਇਕੱਠੇ ਕਰ ਕੇ ਇਕ ਬੇਹੱਦ ਮਜ਼ਬੂਤ ਮਾਮਲਾ ਤਿਆਰ ਕੀਤੇ ਜਾਵੇ ਅਤੇ ਮੁਕੱਦਮੇ ਦੀ ਸੁਣਵਾਈ ਫਾਸਟ ਟਰੈਕ ਕੋਰਟ 'ਚ ਕਰਵਾਈ ਜਾਵੇ। ਇਕ ਅਧਿਕਾਰਤ ਬਿਆਨ ਅਨੁਸਾਰ, ਸ਼ਿੰਦੇ ਨੇ ਨਿਰਦੇਸ਼ ਦਿੱਤਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਦੋਸ਼ੀ ਨੂੰ ਵੱਧ ਤੋਂ ਵੱਧ ਸਜ਼ਾ, ਯਾਨੀ ਫਾਂਸੀ ਦੀ ਸਜ਼ਾ ਮਿਲੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
