ਪੁਣੇ ਹਿੰਸਾ ਮਾਮਲੇ ''ਚ 500 ਤੋਂ ਵੱਧ ਲੋਕਾਂ ਖ਼ਿਲਾਫ਼ FIR ਦਰਜ
Sunday, Aug 03, 2025 - 05:34 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਪੁਣੇ 'ਚ ਆਉਂਦੇ ਯਵਤ ਪਿੰਡ ’ਚ ਸੋਸ਼ਲ ਮੀਡੀਆ ’ਤੇ ਕਥਿਤ ਇਤਰਾਜ਼ਯੋਗ ਪੋਸਟ ਨੂੰ ਲੈ ਕੇ ਭੜਕੀ ਫਿਰਕੂ ਹਿੰਸਾ ਦੇ ਸਿਲਸਿਲੇ ’ਚ ਪੁਲਸ ਨੇ 500 ਤੋਂ ਵੱਧ ਲੋਕਾਂ ਖਿਲਾਫ ਕੁੱਲ 5 ਐੱਫ.ਆਈ.ਆਰ. ਦਰਜ ਕੀਤੀਆਂ ਹਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਇਤਰਾਜ਼ਯੋਗ ਪੋਸਟ ਅਪਲੋਡ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੌਂਡ ਤਹਿਸੀਲ ਦੇ ਯਵਤ ’ਚ ਝੜਪ ਦੌਰਾਨ ਸਾੜ-ਫੂਕ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ 17 ਹੋਰ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਇਹ ਵੀ ਪੜ੍ਹੋ- ਵਾਹਨ ਚਾਲਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਮਹਿੰਗਾ ਹੋਣ ਵਾਲਾ ਹੈ ਪੈਟਰੋਲ-ਡੀਜ਼ਲ
ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਫੈਲੇ ਗੁੱਸੇ ਕਾਰਨ ਸ਼ੁੱਕਰਵਾਰ ਦੁਪਹਿਰ ਨੂੰ ਯਵਤ ਪਿੰਡ ’ਚ ਫਿਰਕੂ ਤਣਾਅ ਫੈਲ ਗਿਆ ਅਤੇ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ। ਇਸ ਦੌਰਾਨ ਲੋਕਾਂ ਦੇ ਸਮੂਹਾਂ ਨੇ ਭੰਨ-ਤੋੜ ਕੀਤੀ ਅਤੇ ਜਾਇਦਾਦਾਂ ਨੂੰ ਅੱਗ ਲਾ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e