ਪੁਨੀਤ ਕੁਮਾਰ ਗੋਇਲ ਮਣੀਪੁਰ ਦੇ ਨਵੇਂ ਮੁੱਖ ਸਕੱਤਰ ਨਿਯੁਕਤ
Wednesday, Jul 16, 2025 - 11:52 PM (IST)

ਇੰਫਾਲ -ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਸੀਨੀਅਰ ਅਧਿਕਾਰੀ ਪੁਨੀਤ ਕੁਮਾਰ ਗੋਇਲ ਨੂੰ ਮਣੀਪੁਰ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਨੋਟੀਫਿਕੇਸ਼ਨ ਵਿਚ ਦਿੱਤੀ ਗਈ ਹੈ। ਏ. ਜੀ. ਐੱਮ. ਯੂ. ਟੀ. ਕੇਡਰ ਦੇ 1991 ਬੈਚ ਦੇ ਅਧਿਕਾਰੀ ਗੋਇਲ ਪ੍ਰਸ਼ਾਂਤ ਕੁਮਾਰ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਰਾਸ਼ਟਰੀ ਅਨੁਸੂਚਿਤ ਜਨਜਾਤੀ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਪੁਨੀਤ ਕੁਮਾਰ ਗੋਇਲ ਨੂੰ ਮਣੀਪੁਰ ਦਾ ਮੁੱਖ ਸਕੱਤਰ ਨਿਯੁਕਤ ਕਰਨ ਲਈ ਅਮਲਾ ਅਤੇ ਸਿਖਲਾਈ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਹ 31 ਅਗਸਤ, 2025 ਤੱਕ ਭਾਵ ਸੇਵਾਮੁਕਤੀ ਦੀ ਮਿਤੀ ਤੱਕ ਇਸ ਅਹੁਦੇ ’ਤੇ ਰਹਿਣਗੇ।