ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਦਿੱਲੀ ਦੌਰਾ, ਕੇਂਦਰੀ ਮੰਤਰੀਆਂ ਨਾਲ ਪੰਜਾਬ ਦੇ ਮੁੱਦਿਆਂ ''ਤੇ ਕੀਤੀ ਚਰਚਾ

Thursday, Jun 04, 2026 - 05:58 PM (IST)

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਦਿੱਲੀ ਦੌਰਾ, ਕੇਂਦਰੀ ਮੰਤਰੀਆਂ ਨਾਲ ਪੰਜਾਬ ਦੇ ਮੁੱਦਿਆਂ ''ਤੇ ਕੀਤੀ ਚਰਚਾ

ਨੈਸ਼ਨਲ ਡੈਸਕ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਦਿੱਲੀ ਦਾ ਦੌਰਾ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਤੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਸੁਰੱਖਿਆ ਤੇ ਨਸ਼ਿਆਂ ਦੇ ਮੁੱਦੇ 'ਤੇ ਜ਼ੋਰ 
ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੋਂ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਅਪਰਾਧਾਂ 'ਤੇ ਨਕੇਲ ਪਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਕੇਂਦਰ ਤੋਂ ਸਹਿਯੋਗ ਮੰਗਿਆ, ਜਿਸ 'ਤੇ ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

 

ਪੇਂਡੂ ਵਿਕਾਸ ਅਤੇ ਕਿਸਾਨ ਕਲਿਆਣ ‘ਤੇ ਦਿੱਤਾ ਜ਼ੋਰ
ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਢਿੱਲੋਂ ਨੇ ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵੀ ਮੁਲਾਕਾਤ ਕੀਤੀ। ਇਸ ਬੈਠਕ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕੇਂਦਰੀ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਜਲ ਜੀਵਨ ਮਿਸ਼ਨ ਅਤੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਬਾਰੇ ਗੱਲਬਾਤ ਹੋਈ। 

 

ਤਰਨਜੀਤ ਸਿੰਘ ਸੰਧੂ ਨਾਲ ਇੱਕ ਵਿਸ਼ੇਸ਼ ਤੇ ਅਹਿਮ ਮੁਲਾਕਾਤ
ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਆਈ.ਐਫ.ਐਸ. ਅਧਿਕਾਰੀ ਸਰਦਾਰ ਤਰਨਜੀਤ ਸਿੰਘ ਸੰਧੂ ਨਾਲ ਇੱਕ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ। ਇਸ ਸਾਰਥਕ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਸਰਵਪੱਖੀ ਸੁਧਾਰ, ਵਿਕਾਸ, ਭਲਾਈ ਅਤੇ ਪੰਜਾਬ ਦੀ ਚੜ੍ਹਦੀ ਕਲਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਡੂੰਘੀ ਵਿਚਾਰ-ਚਰਚਾ ਹੋਈ। ਪੰਜਾਬ ਦੀ ਖੁਸ਼ਹਾਲੀ, ਸੁਰੱਖਿਅਤ ਭਵਿੱਖ ਅਤੇ ਲੋਕ-ਕੇਂਦਰਿਤ ਵਿਕਾਸ ਲਈ ਭਾਜਪਾ ਦੀ ਵਚਨਬੱਧਤਾ ਅਟੱਲ ਹੈ। ਸਾਡਾ ਮਕਸਦ ਸਾਫ਼ ਹੈ — ਪੰਜਾਬ ਨੂੰ ਮੁੜ ਤਰੱਕੀ, ਭਰੋਸੇ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲੈ ਕੇ ਜਾਣਾ। 

 

ਸਿਆਸੀ ਮਹੱਤਤਾ
 ਸਿਆਸੀ ਮਾਹਿਰਾਂ ਅਨੁਸਾਰ ਕੇਵਲ ਸਿੰਘ ਢਿੱਲੋਂ ਦਾ ਇਹ ਦੌਰਾ ਪੰਜਾਬ ਵਿੱਚ ਭਾਜਪਾ ਨੂੰ ਨਵੀਂ ਊਰਜਾ ਦੇਣ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਦੇ ਹਿੱਤਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣਾ ਅਤੇ ਕਿਸਾਨਾਂ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਵੀ ਮਿਲਣ ਦਾ ਪ੍ਰੋਗਰਾਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News