IPS Suicide Case : ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੀਐੱਮ ਮਾਨ
Saturday, Oct 11, 2025 - 06:02 PM (IST)

ਨੈਸ਼ਨਲ ਡੈਸਕ : ਹਰਿਆਣਾ ਦੇ ਸੀਨੀਅਰ IPS ਅਫਸਰ ਵਾਈ ਪੂਰਨ ਕੁਮਾਰ ਦੇ ਸੁਸਾਈਡ ਕੇਸ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਦੁਪਹਿਰ ਨੂੰ, ਡਾਕਟਰ, ਫੋਰੈਂਸਿਕ ਮਾਹਿਰ ਅਤੇ ਵੀਡੀਓਗ੍ਰਾਫੀ ਟੀਮ ਚੰਡੀਗੜ੍ਹ PGI ਦੀ ਮੋਰਚਰੀ ਵਿੱਚ ਪਹੁੰਚੀ, ਪਰ ਪਰਿਵਾਰ ਦਾ ਕੋਈ ਮੈਂਬਰ ਉੱਥੇ ਨਹੀਂ ਪਹੁੰਚਿਆ। ਪਰਿਵਾਰ ਨੇ IPS ਦੀ ਮ੍ਰਿਤਕ ਦੇਹ ਨੂੰ ਜ਼ਬਰਦਸਤੀ PGI ਸ਼ਿਫਟ ਕਰਨ ਦਾ ਵੀ ਦੋਸ਼ ਲਾਇਆ। ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੇ ਕਿਹਾ ਹੈ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਸਬੰਧੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਪੁੱਜੇ।
ਖਬਰ ਅਪਡੇਟ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8