ਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਹੋਵੇਗੀ ਹਾਈਕਮਾਨ ਦੀ ਮੀਟਿੰਗ
Thursday, Jan 22, 2026 - 08:59 AM (IST)
ਨੈਸ਼ਨਲ ਡੈਸਕ : ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਹੁਣ ਦਿੱਲੀ ਦਰਬਾਰ ਪਹੁੰਚ ਗਿਆ ਹੈ। ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦੇ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਮੁਤਾਬਕ ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਹ ਮੀਟਿੰਗ ਰਾਹੁਲ ਗਾਂਧੀ, ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਨਾਲ ਅੱਜ ਸ਼ਾਮਲ 4 ਵਜੇ ਹੋਵੇਗੀ। ਇੰਦਰਾ ਹਾਲ ਵਿੱਚ ਹੋਣ ਵਾਲੀ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਜਾਤੀ ਮੁੱਦੇ 'ਤੇ ਕਲੇਸ਼ ਚੱਲ ਰਿਹਾ ਸੀ। ਕੁਝ ਆਗੂਆਂ ਨੇ ਕਾਂਗਰਸ ਹਾਈ ਕਮਾਨ ਨੂੰ ਪੱਤਰ ਲਿਖ ਕੇ ਸ਼ਾਂਤ ਰਹਿਣ ਦੀ ਅਪੀਲ ਕੀਤੀ ਤੇ ਮੀਟਿੰਗ ਲਈ ਸਮਾਂ ਮੰਗਿਆ। ਸੂਤਰਾਂ ਅਨੁਸਾਰ, ਇਹ ਮੀਟਿੰਗ ਪੰਜਾਬ ਕਾਂਗਰਸ ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ ਨੂੰ ਖਤਮ ਕਰਨ ਦੇ ਉਦੇਸ਼ ਨਾਲ ਬੁਲਾਈ ਗਈ ਹੈ। ਪਾਰਟੀ ਹਾਈਕਮਾਨ ਚਾਹੁੰਦੀ ਹੈ ਕਿ ਚੋਣਾਂ ਤੋਂ ਪਹਿਲਾਂ ਸਾਰੇ ਆਗੂ ਇੱਕਜੁੱਟ ਹੋ ਕੇ ਮੈਦਾਨ ਵਿਚ ਉਤਰਨ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
