ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਦੀਪੇਂਦਰ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Thursday, Feb 10, 2022 - 06:37 PM (IST)

ਨਵੀਂ ਦਿੱਲੀ- ਕਾਂਗਰਸ ਨੇ ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਪਾਰਟੀ ਆਗੂ ਰਾਜੀਵ ਸ਼ੁਕਲਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਦੋਹਾਂ ਨੇਤਾਵਾਂ ਨੂੰ ਪੰਜਾਬ ’ਚ ਪਾਰਟੀ ਦਾ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਕੇ. ਸੀ. ਵੇਣੂਗੋਪਾਲ ਨੇ ਇਸ ਸਬੰਧ ਵਿਚ ਇਕ ਚਿੱਠੀ ਜਾਰੀ ਕੀਤੀ ਹੈ। ਦੋਵੇਂ ਆਗੂ ਇਕ-ਦੋ ਦਿਨਾਂ ਵਿਚ ਜ਼ਿੰਮੇਵਾਰੀਆਂ ਸੰਭਾਲ ਲੈਣਗੇ।

PunjabKesari

ਦੱਸ ਦੇਈਏ ਕਿ ਰੋਹਤਕ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸ ਦੇ ਮੌਜੂਦ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਪਿਛਲੇ ਕਾਫੀ ਸਮੇਂ ਤੋਂ ਉੱਤਰ ਪ੍ਰਦੇਸ਼ ’ਚ ਪਿ੍ਰਯੰਕਾ ਗਾਂਧੀ ਨਾਲ ਚੋਣ ਪ੍ਰਚਾਰ ਕਰਨ ’ਚ ਜੁੱਟੇ ਹਨ। ਉੱਥੇ ਹੀ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪ੍ਰਚਾਰ ’ਚ ਜੁੱਟੇ ਹਨ। ਦੀਪੇਂਦਰ ਹੁੱਡਾ ਦਾ ਨਾਂ ਉੱਤਰ ਭਾਰਤ ਵਿਚ ਸਭ ਤੋਂ ਘੱਟ ਉਮਰ ’ਚ ਸੰਸਦ ਮੈਂਬਰ ਬਣਨ ਦਾ ਰਿਕਾਰਡ ਹੈ। ਦੀਪੇਂਦਰ ਸਿੰਘ ਹੁੱਡਾ ਹੁਣ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪੰਜਾਬ ’ਚ ਸਰਗਰਮ ਹੋਣਗੇ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ।


Tanu

Content Editor

Related News