ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਸ਼ੁਰੂ, ਬੈਰੀਕੇਡਾਂ ਨਾਲ ਰੋਕਿਆ ਗਿਆ

Friday, Dec 06, 2024 - 02:48 PM (IST)

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਸਰਹੱਦ ਦੇ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦੇ ਇਕ ਜੱਥੇ ਨੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਪਰ ਉਨ੍ਹਾਂ ਨੂੰ ਕੁਝ ਮੀਟਰ ਬਾਅਦ ਬਹੁ-ਪੱਧਰੀ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ। ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਲਈ ਕਿਹਾ ਅਤੇ ਭਾਰਤੀ ਸਿਵਲ ਡਿਫੈਂਸ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਲਗਾਏ ਗਏ ਮਨਾਹੀ ਦੇ ਹੁਕਮਾਂ ਦਾ ਹਵਾਲਾ ਦਿੱਤਾ। ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ 'ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਗੈਰ-ਕਾਨੂੰਨੀ ਰੂਪ ਨਾਲ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਮਾਰਚ ਕਰ ਰਹੇ ਹਨ।

PunjabKesari

ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਝੰਡੇ ਫੜ ਕੇ ਕੁਝ ਕਿਸਾਨਾਂ ਨੇ ਘੱਗਰ ਦਰਿਆ 'ਤੇ ਬਣੇ ਪੁਲ ’ਤੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਲਾਏ ਲੋਹੇ ਦੇ ਜਾਲ ਨੂੰ ਹੇਠਾਂ ਧੱਕ ਦਿੱਤਾ। ਹਰਿਆਣਾ ਦੀ ਸਰਹੱਦ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਗਲੇ ਹੁਕਮਾਂ ਤੱਕ ਪੈਦਲ, ਵਾਹਨ ਜਾਂ ਹੋਰ ਸਾਧਨਾਂ ਰਾਹੀਂ ਕਿਸੇ ਵੀ ਤਰ੍ਹਾਂ ਦੇ ਮਾਰਚ ਕਰਨ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਅੰਬਾਲਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਰੂਰੀ ਸਮਾਨ ਲੈ ਕੇ ਮਾਰਚ ਕਰ ਰਹੇ ਕਿਸਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਸ਼ਾਂਤੀ ਨਾਲ ਅੱਗੇ ਵਧਣਗੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News