ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ ''ਤੇ ਪੁੱਜੇ ਪੰਜਾਬ ਦੇ ਕਿਸਾਨ

Wednesday, Nov 25, 2020 - 06:36 PM (IST)

ਜੀਂਦ (ਅਨਿਲ ਕੁਮਾਰ)—  ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਹਰਿਆਣਾ ਬਾਰਡਰ 'ਤੇ ਪੁੱਜੇ ਕਿਸਾਨ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਜਿਵੇਂ ਸਬਜ਼ੀਆਂ, ਵਾਟਰ ਟੈਂਕਰ, ਲੱਕੜਾਂ ਲੈ ਕੇ ਪੁੱਜੇ  ਅਤੇ ਨਾਲ ਹੀ ਖਾਣਾ ਬਣਾਉਣ ਵਾਲੇ ਕਈ ਲੋਕ ਪਹੁੰਚੇ। ਹਰਿਆਣਾ ਬਾਰਡਰ 'ਤੇ ਪੁੱਜੇ ਕਿਸਾਨਾਂ ਲਈ ਹਰਿਆਣਾ ਪੰਜਾਬ ਬਾਰਡਰ 'ਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਦੁੱਧ ਅਤੇ ਹੋਰ ਜ਼ਰੂਰੀ ਸਾਮਾਨ ਲੈ ਕੇ ਪਹੁੰਚ ਰਹੇ ਹਨ। ਆਲੇ-ਦੁਆਲੇ ਦੇ ਲੋਕ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਹਨ। ਓਧਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜ਼ਿਆਦਤੀ ਕਰੇਗੀ ਤਾਂ ਉੱਥੇ ਹੀ ਧਰਨੇ 'ਤੇ ਬੈਠ ਜਾਵਾਂਗੇ। ਕਾਲੇ ਕਾਨੂੰਨਾਂ ਖ਼ਿਲਾਫ਼ ਚਾਹੇ ਕੁਝ ਵੀ ਕਰਨਾ ਪਵੇ, ਕਿਸਾਨ ਪਿੱਛੇ ਨਹੀਂ ਹਟਣਗੇ।PunjabKesari

ਇਹ ਵੀ ਪੜ੍ਹੋ: ਕਿਸਾਨਾਂ ਦੇ 'ਦਿੱਲੀ ਕੂਚ' ਤੋਂ ਪਹਿਲਾਂ ਬਾਰਡਰ ਦੀ ਘੇਰਾਬੰਦੀ, ਹਰਿਆਣਾ-ਪੰਜਾਬ ਸਰਹੱਦ 'ਤੇ ਪੁਲਸ ਤਾਇਨਾਤ

ਉੱਥੇ ਹੀ ਹਰਿਆਣਾ ਦੇ ਜੀਂਦ 'ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨਾਂ ਨੂੰ ਹਰਿਆਣਾ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਦੀ ਫੋਰਸ ਜਿਵੇਂ ਰੈਪਿਡ ਐਕਸ਼ਨ ਫੋਰਸ, ਹਰਿਆਣਾ ਪੁਲਸ ਅਤੇ ਹੋਰ ਫੋਰਸ ਮੌਜੂਦ ਹਨ। ਪੁਲਸ ਮੁਤਾਬਕ ਅਸੀਂ ਬਾਰਡਰ 'ਤੇ ਨਾਕੇਬੰਦੀ ਕੀਤੀ ਹੋਈ ਹੈ। ਪੰਜਾਬ ਦੇ ਕਿਸਾਨ ਹਰਿਆਣਾ ਬਾਰਡਰ 'ਤੇ ਡਟੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਦੇ ਅੰਦੋਲਨ ਦੇ ਚੱਲਦੇ ਰੇਲਵੇ ਨੇ ਰੱਦ ਕੀਤੀਆਂ 5 ਟਰੇਨਾਂ, 9 ਦਾ ਬਦਲਿਆ ਰੂਟ


Tanu

Content Editor

Related News