ਪੰਜਾਬ ਸਰਕਾਰ ਕਾਨੂੰਨ ਵਿਵਸਥਾ ਸੰਭਾਲ ਸਕਦੀ ਹੈ, ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਇਸ ਦਾ ਨਤੀਜਾ: ''ਆਪ''

03/20/2023 5:03:10 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ 'ਚ ਖ਼ਾਲਿਸਤਾਨ ਸਮਰਥਕ ਅਤੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਸ ਕਾਰਵਾਈ ਸਾਬਤ ਕਰਦੀ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਦੇ ਪ੍ਰਬੰਧਨ ਦੀ ਸਮਰੱਥਾ ਇਸ ਸਰਕਾਰ ਕੋਲ ਮੌਜੂਦ ਹੈ। 'ਆਪ' ਦੇ ਕੌਮੀ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਕਿ ਪਿਛਲੇ 3 ਦਿਨਾਂ ਤੋਂ ਅੰਮ੍ਰਿਤਪਾਲ ਦੀ ਭਾਲ ਲਈ ਮੁਹਿੰਮ ਜਾਰੀ ਹੈ ਅਤੇ ਇਹ ਸਭ ਸਰਕਾਰ ਦੀ ਮੁਹਿੰਮ ਹੈ ਨਾ ਕਿ ਕੋਈ ਸਿਆਸੀ ਮੁਹਿੰਮ।

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਸਿੰਘ ਤੇ ਦਲਜੀਤ ਕਲਸੀ ਦੇ ਪਾਕਿਸਤਾਨ ਨਾਲ 'ਲਿੰਕ', ਦਿੱਲੀ ਨਾਲ ਜੁੜਿਆ ਹੈ ਕੁਨੈਕਸ਼ਨ

ਸੌਰਭ ਨੇ ਕਿਹਾ ਕਿ 'ਆਪ' ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਜਦੋਂ 'ਆਪ' ਸੱਤਾ 'ਚ ਆਈ ਸੀ, ਜਿਹੜੇ ਲੋਕ ਕਹਿੰਦੇ ਸਨ ਕਿ 'ਆਪ' ਸਰਹੱਦੀ ਸੂਬੇ 'ਤੇ ਕੰਟਰੋਲ ਨਹੀਂ ਕਰ ਸਕੇਗੀ, ਉਹ ਚੁੱਪ ਹਨ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਕੇ ਸਾਡੀ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਅਸੀਂ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹੁਤ ਚੰਗੀ ਤਰ੍ਹਾਂ ਨਾਲ ਸੰਭਾਲ ਸਕਦੇ ਹਾਂ। 

 

ਪੰਜਾਬ 'ਚ ਮੋਬਾਈਲ ਇੰਟਰਨੈੱਟ ਅਤੇ SMS ਸੇਵਾਵਾਂ 'ਤੇ ਰੋਕ ਬਾਰੇ ਸੌਰਭ ਨੇ ਕਿਹਾ ਕਿ ਇਸ ਮਾਮਲੇ ਵਿਚ ਫ਼ਰਜ਼ੀ ਖ਼ਬਰਾਂ ਨੂੰ ਫੈਲਣ ਤੋਂ ਰੋਕਣ ਲਈ ਅਜਿਹਾ ਕੀਤਾ ਗਿਆ ਹੈ। ਪੰਜਾਬ ਵਿਚ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਸੂਬੇ ਵਿਚ ਇੰਟਰਨੈੱਟ ਅਤੇ SMS ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਪਾਬੰਦੀਆਂ ਮੰਗਲਵਾਰ ਦੁਪਹਿਰ ਤਕ ਲਾਗੂ ਰਹਿਣਗੀਆਂ। ਸੌਰਭ ਮੁਤਾਬਕ ਜਦੋਂ ਕੋਈ ਸਰਕਾਰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਦੀ ਹੈ, ਤਾਂ ਇਹ ਯਕੀਨੀ ਕਰਨ ਦੀ ਲੋੜ ਹੁੰਦੀ ਹੈ ਕਿ ਲੋਕ ਇਸ ਬਾਰੇ ਫਰਜ਼ੀ ਖ਼ਬਰਾਂ ਪ੍ਰਸਾਰਿਤ ਨਾ ਕਰਨ। ਅਜਿਹਾ ਸੂਬੇ ਵਿਚ ਸ਼ਾਂਤੀ ਬਣਾ ਕੇ ਰੱਖਣ ਲਈ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇਕ ਵੱਡੀ ਕਾਰਵਾਈ ਸ਼ੁਰੂ ਕੀਤੀ ਅਤੇ ਉਸ ਦੀ ਅਗਵਾਈ ਵਾਲੇ ਸੰਗਠਨ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਵਿਚ ਮਾਨ ਸਰਕਾਰ ਵਲੋਂ ਸਖ਼ਤ ਕਾਰਵਾਈ ਤੋਂ ਪਤਾ ਲੱਗਦਾ ਹੈ ਕਿ 'ਆਪ' ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਦਾਸ਼ਤ ਨਹੀਂ ਕਰਦੀ ਜਾਂ ਉਸ ਨਾਲ ਕੋਈ ਸਮਝੌਤਾ ਨਹੀਂ ਕਰਦੀ ਹੈ।


Tanu

Content Editor

Related News