ਖਹਿਰਾ ਦੀ ਗ੍ਰਿਫ਼ਤਾਰੀ ''ਤੇ ਚੁੱਘ ਬੋਲੇ- ਪੰਜਾਬ ਸਰਕਾਰ ਸ਼ਕਤੀਆਂ ਦੀ ਕਰ ਰਹੀ ਦੁਰਵਰਤੋਂ

Thursday, Sep 28, 2023 - 03:58 PM (IST)

ਖਹਿਰਾ ਦੀ ਗ੍ਰਿਫ਼ਤਾਰੀ ''ਤੇ ਚੁੱਘ ਬੋਲੇ- ਪੰਜਾਬ ਸਰਕਾਰ ਸ਼ਕਤੀਆਂ ਦੀ ਕਰ ਰਹੀ ਦੁਰਵਰਤੋਂ

ਨਵੀਂ ਦਿੱਲੀ- ਪੰਜਾਬ 'ਚ ਨਸ਼ੀਲੇ ਪਦਾਰਥ ਮਾਮਲੇ 'ਚ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਭਾਜਪਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਅਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦਾ ਦੋਸ਼ ਲਾਇਆ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਦੀ ਆਲੋਚਨਾ ਦਾ ਸਮਰਥਨ ਕੀਤਾ। ਗ੍ਰਿਫ਼ਤਾਰੀ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਬਦਲਾਅ ਦੇ ਨਾਂ 'ਤੇ ਸੱਤਾ ਵਿਚ ਆਈ ਸਰਕਾਰ ਆਪਣੀ ਸ਼ਕਤੀ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਲਗਾਤਾਰ ਬਦਲੇ ਦੀ ਸਿਆਸਤ ਕਰ ਰਹੀ ਹੈ, ਜੋ ਬਦਕਿਸਮਤੀ ਹੈ। 

ਇਹ ਵੀ ਪੜ੍ਹੋ-  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਪੁਲਸ ਨੇ ਚੜ੍ਹਦੀ ਸਵੇਰ ਕੀਤਾ ਗ੍ਰਿਫ਼ਤਾਰ

ਚੁੱਘ ਨੇ ਅੱਗੇ ਕਿਹਾ ਕਿ ਜੇਕਰ ਕੁਝ ਗਲਤ ਹੁੰਦਾ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਇਹ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਨਹੀਂ ਹੋਣੀ ਚਾਹੀਦੀ। ਪੰਜਾਬ ਪੁਲਸ ਨੇ 2015 ਦੇ ਨਸ਼ੀਲੇ ਪਦਾਰਥ ਮਾਮਲੇ 'ਚ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਵੀਰਵਾਰ ਦੀ ਸਵੇਰ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ-  ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਭੜਕੇ ਰਾਜਾ ਵੜਿੰਗ, ਬੋਲੇ-'ਹਰ ਵਰਕਰ ਨਾਲ ਚੱਟਾਨ ਬਣ ਖੜ੍ਹਾ ਹਾਂ'


author

Tanu

Content Editor

Related News