ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

Monday, May 02, 2022 - 11:47 AM (IST)

ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

ਚੰਡੀਗੜ੍ਹ (ਭਾਸ਼ਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਭੜਕਾਊ ਬਿਆਨ ਦੇਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ 'ਤੇ ਸੋਮਵਾਰ ਨੂੰ ਰੋਕ ਲਗਾ ਦਿੱਤੀ। ਕੁਮਾਰ ਵਿਸ਼ਵਾਸ ਖ਼ਿਲਾਫ਼ ਪੰਜਾਬ ਪੁਲਸ ਨੇ 12 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਸੀ। ਵਿਸ਼ਵਾਸ ਦੇ ਵਕੀਲ ਮਯੰਕ ਅਗਰਵਾਲ ਨੇ ਕਿਹਾ,''ਅਦਾਲਤ ਨੇ ਵਿਸ਼ਵਾਸ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ।'' ਜੱਜ ਅਨੂਪ ਚਿਤਕਾਰਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 4 ਜੁਲਾਈ ਦੀ ਤਾਰੀਖ਼ ਤੈਅ ਕੀਤੀ ਸੀ। ਵਿਸ਼ਵਾਸ ਨੇ ਆਪਣੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਰੱਦ ਕਰਨ ਦੀ ਅਪੀਲ ਕਰਨ ਵਾਲੀ ਇਕ ਪਟੀਸ਼ਨ ਪਿਛਲੇ ਹਫ਼ਤੇ ਹਾਈ ਕੋਰਟ 'ਚ ਦਾਖ਼ਲ ਕੀਤੀ ਸੀ। ਹਾਈ ਕੋਰਟ ਨੇ 27 ਅਪ੍ਰੈਲ ਨੂੰ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ ਅਤੇ ਫ਼ੈਸਲਾ ਸੋਮਵਾਰ ਤੱਕ ਸੁਰੱਖਿਅਤ ਰੱਖ ਲਿਆ ਸੀ।

 

ਦੱਸਣਯੋਗ ਹੈ ਕਿ ਹਾਲ ਹੀ 'ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਸ਼ਵਾਸ ਨੇ ਕੇਜਰੀਵਾਲ 'ਤੇ ਖਾਲਿਸਤਾਨੀ ਸਮਰਥਕ ਹੋਣ ਦਾ ਦੋਸ਼ ਲਗਾਇਆ ਸੀ। ਪੰਜਾਬ ਪੁਲਸ 20 ਅਪ੍ਰੈਲ ਨੂੰ ਗਾਜ਼ੀਆਬਾਦ ਸਥਿਤ ਵਿਸ਼ਵਾਸ ਦੇ ਘਰ ਪਹੁੰਚੀ ਸੀ ਅਤੇ ਉਨ੍ਹਾਂ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਸੀ। ਵਿਸ਼ਵਾਸ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਦਰਜ ਮਾਮਲਾ ਕਾਨੂੰਨ ਪ੍ਰਕਿਰਿਆ ਦਾ ਗਲਤ ਉਪਯੋਗ ਹੈ ਅਤੇ ਸਿੱਧੇ ਤੌਰ 'ਤੇ ਰਾਜਨੀਤੀ ਤੋਂ ਪ੍ਰੇਰਿਤ ਹੈ।'' ਉਨ੍ਹਾਂ ਨੇ ਪਟੀਸ਼ਨ 'ਚ ਕਿਹਾ,''ਜਿਸ ਤਰੀਕੇ ਨਾਲ ਏਜੰਸੀ ਕਾਰਵਾਈ ਕਰ ਰਹੀ ਹੈ, ਸਪੱਸ਼ਟ ਹੈ ਕਿ ਉਹ ਪਟੀਸ਼ਨਕਰਤਾ ਦੀ ਆਜ਼ਾਦੀ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜਿਹੀ ਪ੍ਰਕਿਰਿਆ ਅਪਣਾ ਰਹੀ ਹੈ, ਜੋ ਕਾਨੂੰਨ 'ਚ ਹੈ ਹੀ ਨਹੀਂ।''

ਇਹ ਵੀ ਪੜ੍ਹੋ : 'ਕੁਮਾਰ ਵਿਸ਼ਵਾਸ' ਦੇ ਘਰ ਪੁੱਜੀ ਪੰਜਾਬ ਪੁਲਸ, ਸਾਬਕਾ 'ਆਪ' ਆਗੂ ਨੇ CM ਭਗਵੰਤ ਮਾਨ ਨੂੰ ਕੀਤਾ ਆਗਾਹ


author

DIsha

Content Editor

Related News