ਪੰਜਾਬ ਨੈਸ਼ਨਲ ਬੈਂਕ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Friday, Apr 24, 2026 - 09:47 AM (IST)

ਪੰਜਾਬ ਨੈਸ਼ਨਲ ਬੈਂਕ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

ਵੈੱਬ ਡੈਸਕ- ਪੰਜਾਬ ਨੈਸ਼ਨਲ ਬੈਂਕ 'ਚ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਅਫ਼ਸਰ ਸਿਵਲ ਇੰਜੀਨੀਅਰ (JMG ਸਕੇਲ)- 21 ਅਹੁਦੇ
ਅਫ਼ਸਰ ਇਲੈਕਟ੍ਰਿਕਲ ਇੰਜੀਨੀਅਰ (JMG ਸਕੇਲ)- 7 ਅਹੁਦੇ
ਅਫ਼ਸਰ ਮੈਕੇਨਿਕਲ ਇੰਜੀਨੀਅਰ (JMG ਸਕੇਲ)- 2 ਅਹੁਦੇ
ਕੁੱਲ 30 ਅਹੁਦੇ ਭਰੇ ਜਾਣਗੇ। 

ਸਿੱਖਿਆ ਯੋਗਤਾ

ਅਫਸਰ ਸਿਵਲ ਇੰਜੀਨੀਅਰ:

ਸਿਵਲ ਇੰਜੀਨੀਅਰਿੰਗ 'ਚ ਡਿਗਰੀ ਜਾਂ ਇਸ ਦੇ ਬਰਾਬਰ ਦੀ ਯੋਗਤਾ। ਸਬੰਧਤ ਖੇਤਰ 'ਚ 1 ਸਾਲ ਦਾ ਤਜਰਬਾ।

ਅਫਸਰ ਇਲੈਕਟ੍ਰੀਕਲ ਇੰਜੀਨੀਅਰ:

ਘੱਟੋ-ਘੱਟ 60% ਅੰਕਾਂ ਨਾਲ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਬੀ.ਈ./ਬੀ.ਟੈਕ. ਡਿਗਰੀ। ਸਬੰਧਤ ਖੇਤਰ ਵਿੱਚ 1 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ।

ਅਫਸਰ ਮਕੈਨੀਕਲ ਇੰਜੀਨੀਅਰ:

ਘੱਟੋ-ਘੱਟ 60% ਅੰਕਾਂ ਨਾਲ ਮਕੈਨੀਕਲ ਇੰਜੀਨੀਅਰਿੰਗ 'ਚ ਬੀ.ਈ./ਬੀ.ਟੈਕ. ਡਿਗਰੀ। 1 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ।

ਆਖ਼ਰੀ ਤਾਰੀਕ

ਉਮੀਦਵਾਰ 5 ਮਈ 2026 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। ਐੱਸਸੀ/ਐੱਸਟੀ ਨੂੰ 5 ਸਾਲ ਦੀ ਛੋਟ, ਓਬੀਸੀ ਨੂੰ 3 ਸਾਲ ਦੀ ਛੋਟ ਅਤੇ ਪੀਡਬਲਿਊਬੀਡੀ ਨੂੰ 10 ਸਾਲ ਦੀ ਛੋਟ ਮਿਲੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News