ਇਸ ਵਾਰ ਗਣਤੰਤਰ ਦਿਵਸ ਪਰੇਡ ’ਚ ਦਿੱਸੇਗੀ 9ਵੇਂ ਪਾਤਸ਼ਾਹ ਜੀ ਦੀ ‘ਲਾਸਾਨੀ ਸ਼ਹਾਦਤ’ ਨੂੰ ਸਮਰਪਿਤ ਝਾਕੀ

01/23/2021 2:46:38 PM

ਨਵੀਂ ਦਿੱਲੀ— ਗਣਤੰਤਰ ਦਿਵਸ 2021 ਦੇ ਮੌਕੇ ’ਤੇ ਇਸ ਵਾਰ ਪੰਜਾਬ ਦੀ  ਝਾਕੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਹੋਵੇਗੀ। ਇਸ ਝਾਂਕੀ ’ਚ ਸਿੱਖਾਂ ਦੇ 9ਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਅਤੇ ਮਹਾਨ ਕੁਰਬਾਨੀ ਨੂੰ ਦ੍ਰਿਸ਼ਮਾਨ ਕੀਤਾ ਜਾਵੇਗਾ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਮੌਜੂਦਗੀ ਅਤੇ ਧਾਰਮਿਕ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਆਪਣੀ ਲਾਸਾਨੀ ਸ਼ਹਾਦਤ ਦਿੱਤੀ। ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਦੇ ਨਾਮ ਤੋਂ ਜਾਣਿਆ ਜਾਂਦਾ ਹੈ। 

PunjabKesari

9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਂਦੀ ਸਮੁੱਚੀ ਝਾਕੀ ਚਾਰੋਂ ਪਾਸੇ ਰੂਹਾਨੀਅਤ ਦਾ ਰੰਗ ਬਿਖੇਰੇਗੀ। ਝਾਂਕੀ ਵਿਚ ਇਕ ਟਰੈਕਟਰ ਸ਼ਾਮਲ ਹੋਵੇਗਾ, ਜਿਸ ਦੇ ਅਗਲੇ ਹਿੱਸੇ ’ਤੇ ਪਵਿੱਤਰ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ। ਉਸ ਦੇ ਪਿੱਛੇ ਪ੍ਰਭਾਤ ਫੇਰੀ ਅਤੇ ਕੀਰਤਨ ਕਰਦੀ ਸੰਗਤ ਨਜ਼ਰ ਆਵੇਗੀ। ਆਖਰੀ ਹਿੱਸੇ ਵਿਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਨੂੰ ਦਿਖਾਇਆ ਗਿਆ ਹੈ, ਜੋ ਉਸ ਥਾਂ ’ਤੇ ਸਥਾਪਤ ਕੀਤਾ ਗਿਆ ਹੈ, ਜਿੱਥੇ ਭਾਈ ਲੱਖੀ ਸ਼ਾਹ ਵੰਜਾਰਾ ਜੀ ਅਤੇ ਉਨ੍ਹਾਂ ਦੇ ਪੁੱਤਰ ਨੇ ਗੁਰੂ ਸਾਹਿਬ ਜੀ ਦੇ ਬਿਨਾਂ ਸੀਸ ਵਾਲੇ ਸਰੀਰ ਦਾ ਸੰਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ। 

PunjabKesari

ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਪ੍ਰਤੀ ਪ੍ਰੇਮ, ਸ਼ਾਂਤੀ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪ੍ਰਚਾਰ ਕਰਨ ਲਈ ਦੂਰ-ਦੁਰਾਡੇ ਤੱਕ ਯਾਤਰਾਵਾਂ ਕੀਤੀਆਂ। ਔਰੰਗਜ਼ੇਬ ਦੀ ਕੱਟੜ ਧਾਰਮਿਕ ਨੀਤੀ ਅਤੇ ਜ਼ੁਲਮ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਤਾਂ ਦੀ ਗਾਥਾ ਸੁਣ ਕੇ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਨੂੰ ਚੁਣੌਤੀ ਦਿੱਤੀ ਸੀ।

PunjabKesari

ਇਸਲਾਮ ਕਬੂਲ ਕਰਨ ਤੋਂ ਇਨਕਾਰ ਕਰ ’ਤੇ ਮੁਗ਼ਲ ਬਾਦਸ਼ਾਹ ਦੇ ਆਦੇਸ਼ ’ਤੇ 9ਵੇਂ ਪਾਤਸ਼ਾਹ ਨੂੰ 11 ਨਵੰਬਰ 1975 ਨੂੰ ਚਾਂਦਨੀ ਚੌਕ, ਦਿੱਲੀ ਵਿਚ ਸ਼ਹੀਦ ਕਰ ਦਿੱਤਾ ਗਿਆ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਦਿਖਾਉਂਦੇ ਹੋਏ 9ਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਹਰਗੋਬਿੰਦ ਨੇ ਤੇਗ ਬਹਾਦਰ (ਤਲਵਾਰ ਦਾ ਧਨੀ) ਨਾਮ ਦਿੱਤਾ ਸੀ। 

ਜ਼ਿਕਰਯੋਗ ਹੈ ਕਿ ਪੰਜਾਬ ਦੀ ਝਾਕੀ ਨੂੰ ਲਗਾਤਾਰ 5ਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। ਸਾਲ 2019 ਵਿਚ ਪੰਜਾਬ ਦੀ ਝਾਂਕੀ ਨੇ ਸ਼ਾਨਦਾਰ ਉਪਲੱਬਧੀ ਹਾਸਲ ਦਰਜ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ ਸੀ। ਉਦੋਂ ਜਲਿਆਂਵਾਲਾ ਬਾਗ ਕਤਲਕਾਂਡ ਦੀ ਇਸ ਝਾਂਕੀ ਨੇ ਵਾਹੋ-ਵਾਹੀ ਬਟੋਰੀ ਸੀ। 


Tanu

Content Editor

Related News