ਪੰਜਾਬ ਰੋਡਵੇਜ਼ ਬੱਸ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਕੇ ''ਤੇ ਹੋਈ ਮੌਤ
Wednesday, May 21, 2025 - 02:24 PM (IST)

ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਅੰਤਰਰਾਜੀ ਬੱਸ ਅੱਡੇ ਕੋਲ ਪੰਜਾਬ ਰੋਡਵੇਜ਼ ਬੱਸ ਦੀ ਲਪੇਟ 'ਚ ਆਉਣ ਨਾਲ 75 ਸਾਲਾ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਹਰੋਲੀ ਤਹਿਸੀਲ ਵਾਸੀ ਸਾਵਿਤਰੀ ਦੇਵੀ ਨੂੰ ਸੜਕ ਪਾਰ ਕਰਦੇ ਸਮੇਂ ਤੇਜ਼ ਗਤੀ ਨਾਲ ਜਾ ਰਹੀ ਬੱਸ ਨੇ ਕੁਚਲ ਦਿੱਤਾ।
ਊਨਾ ਦੇ ਪੁਲਸ ਸੁਪਰਡੈਂਟ (ਐੱਸਪੀ) ਨੇ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐੱਸਪੀ ਨੇ ਦੱਸਿਆ ਕਿ ਪੁਲਸ ਨੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹਾ ਵਾਸੀ ਸਤਨਾਮ ਸਿੰਘ ਵਜੋਂ ਹੋਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e