ਪੰਜਾਬ ਦੇ ਇਕ ਸਕੂਲ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

Saturday, Oct 19, 2024 - 02:30 PM (IST)

ਪੰਚਕੂਲਾ- ਪੰਜਾਬ ਦੇ ਇਕ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਬੱਸ ਇਥੇ ਡੂੰਗੀ ਖੱਡ ਵਿਚ ਜਾ ਡਿੱਗੀ।

ਬੱਚਿਆਂ ਸਣੇ 48 ਲੋਕ ਬੱਸ ‘ਚ ਸਵਾਰ ਸਨ।  ਇਹ ਹਾਦਸਾ ਪੰਚਕੂਲਾ ਦੇ ਟਿੱਕਰਤਾਲ ਨੇੜੇ ਵਾਪਰਿਆ। ਜ਼ਖਮੀ ਬੱਚਿਆਂ ਨੂੰ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਸੈਕਟਰ 6 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਬੱਚੇ ਮਲੇਰਕੋਟਲਾ ਤੋਂ ਪੰਚਕੂਲਾ ਘੁੰਮਣ ਆਏ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News