ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

Sunday, May 24, 2026 - 09:20 AM (IST)

ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

ਵੈੱਬ ਡੈਸਕ- ਪੰਜਾਬ ਐਂਡ ਸਿੰਧ ਬੈਂਕ 'ਚ ਅਪ੍ਰੈਂਟਿਸ ਦੇ 635 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਅਪ੍ਰੈਂਟਿਸਸ਼ਿਪ ਦੀ ਮਿਆਦ 12 ਮਹੀਨੇ ਹੋਵੇਗੀ। 

ਆਖ਼ਰੀ ਤਾਰੀਕ

ਉਮੀਦਵਾਰ 6 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਉੱਤਰ ਪ੍ਰਦੇਸ਼ 100
ਪੰਜਾਬ 90
ਹਰਿਆਣਾ 50
ਬਿਹਾਰ 40
ਦਿੱਲੀ  30
ਮਹਾਰਾਸ਼ਟਰ 30
ਰਾਜਸਥਾਨ 30
ਆਂਧਰਾ ਪ੍ਰਦੇਸ਼ 20
ਤਾਮਿਲਨਾਡੂ 20
ਤੇਲੰਗਾਨਾ 20
ਪੱਛਮੀ ਬੰਗਾਲ 20
ਹੋਰ 165
ਕੁੱਲ ਅਹੁਦੇ 635

ਸਿੱਖਿਆ ਯੋਗਤਾ

ਉਮੀਦਵਾਰ ਕੋਲ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਹੋਵੇ। ਪੋਸਟ ਗਰੈਜੂਏਟ ਹੋਲਡਰਜ਼ ਇਸ ਭਰਤੀ ਲਈ ਅਪਲਾਈ ਨਹੀਂ ਕਰ ਸਕਦੇ।
1 ਸਾਲ ਜਾਂ ਉਸ ਤੋਂ ਵੱਧ ਦਾ ਵਰਕ ਐਕਸਪੀਰੀਐਂਸ ਰੱਖਣ ਵਾਲੇ ਉਮੀਦਵਾਰ ਵੀ ਅਪਲਾਈ ਨਹੀਂ ਕਰ ਸਕਦੇ। 

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਨੂੰ ਉਮਰ 'ਚ ਛੋਟ ਦਿੱਤੀ ਜਾਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News